ਸਿਵਲ ਹਸਪਤਾਲ ਵਿਖੇ ਮਿਲਦੀ 10 ਰੁਪਏ ਥਾਲੀ ਬੰਦ ਹੋਣ ਨਾਲ ਲੋਕਾਂ ਨੂੰ ਕਰਨਾ ਪੈ ਰਿਹਾ ਪ੍ਰੇਸ਼ਾਨੀਆਂ ਦਾ ਸਾਹਮਣਾ: ਨੀਲ ਗਰਗ
ਬਠਿੰਡਾ 29 ਅਗਸਤ (ਕੁਲਬੀਰ ਬੀਰਾ): ਬਠਿੰਡਾ ਦੇ ਸਿਵਲ ਹਸਪਤਾਲ ਵਿਖੇ ਸਸਤਾ ਇਲਾਜ ਕਰਵਾਉਣ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਰੈੱਡ ਕਰਾਸ ਵੱਲੋਂ ਸਾਂਝੀ ਰਸੋਈ ਪ੍ਰਾਜੈਕਟ ਤਹਿਤ ਦਸ ਰੁਪਏ ਪ੍ਰਤੀ ਥਾਲੀ ਖਾਣਾ ਮੁਹੱਈਆ ਕਰਵਾਇਆ ਜਾਂਦਾ ਸੀ ਜੋ ਹੁਣ ਪ੍ਰਸ਼ਾਸਨ ਦੀ ਨਾਲਾਇਕੀ ਕਾਰਨ ਬੰਦ ਹੋ ਗਿਆ ਹੈ ਜਿਸ ਦਾ ਖਮਿਆਜ਼ਾ ਆਮ ਲੋਕਾਂ ਨੂੰ ਭੁਗਤਣਾ ਪੈ ਰਿਹਾ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਆਗੂ ਨੀਲ ਗਰਗ ਨੇ ਕਰਦਿਆਂ ਕਿਹਾ ਕਿ ਇੱਕ ਪਾਸੇ ਸਰਕਾਰ ਲੋਕਾਂ ਨੂੰ ਸਸਤੀਆਂ ਤੇ ਮਿਆਰੀ ਸਿਹਤ ਸਹੂਲਤਾਂ ਦੇਣ ਦੇ ਦਾਅਵੇ ਕਰਦੀ ਹੈ ਪਰ ਅਧਿਕਾਰੀਆਂ ਦੀ ਲਾਪਰਵਾਹੀ ਕਾਰਨ ਇਹ ਸਹੂਲਤਾਂ ਲੋੜਵੰਦਾਂ ਤੱਕ ਨਹੀਂ ਪਹੁੰਚਦੀਆਂ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਖੇ ਬਣੀ ਰਸੋਈ ਵਿੱਚ ਹਰ ਰੋਜ਼ ਸੈਂਕੜੇ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਦਸ ਰੁਪਏ ਪ੍ਰਤੀ ਥਾਲੀ ਖਾਣਾ ਮੁਹੱਈਆ ਕਰਵਾਇਆ ਜਾਂਦਾ ਸੀ ਜਿਸ ਨਾਲ ਹਸਪਤਾਲ ਚ ਇਲਾਜ ਕਰਵਾਉਣ ਆਉਣ ਵਾਲੇ ਗਰੀਬ ਲੋਕਾਂ ਨੂੰ ਰਾਹਤ ਮਿਲਦੀ ਸੀ ਪਰ ਹੁਣ ਪਿਛਲੇ ਪੰਜ ਮਹੀਨਿਆਂ ਤੋਂ ਇਹ ਰਸੋਈ ਬੰਦ ਪਈ ਹੈ ਜਿਸ ਕਾਰਨ ਲੋਕਾਂ ਨੂੰ ਹੋਰਨਾਂ ਕੰਟੀਨਾਂ ਤੋਂ ਮਹਿੰਗੇ ਭਾਅ ਦਾ ਸਾਮਾਨ ਅਤੇ ਖਾਣਾ ਖ਼ਰੀਦਣਾ ਪੈ ਰਿਹਾ ਹੈ ਜੋ ਕਿ ਸ਼ਰੇਆਮ ਲੁੱਟ ਹੈ। ਉਨ੍ਹਾਂ ਮੰਗ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਸਸਤੀ ਰੋਟੀ ਦੀ ਰਸੋਈ ਨੂੰ ਸ਼ੁਰੂ ਕਰਵਾਵੇ ਤਾਂ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ Punjab ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੇਂਦਰ ਨੂੰ Punjab ਵਿੱਚ ਝੋਨੇ ਦੇ ਭੰਡਾਰਨ ਸਬੰਧੀ ਚਿੰਤਾਵਾਂ ਦੇ ਹੱਲ ਦੀ ਅਪੀਲ ਭਗਵੰਤ...