ਪ੍ਰਿਅੰਕਾ ਗਾਂਧੀ ਦੀ ਗ੍ਰਿਫਤਾਰੀ ਨੂੰ ਲੈ ਕੇ ਸੁਨੀਲ ਜਾਖੜ ਦਾ ਵੱਡਾ ਬਿਆਨ
ਚੰਡੀਗੜ੍ਹ, 4ਅਕਤੂਬਰ(ਵਿਸ਼ਵ ਵਾਰਤਾ)- ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਕ ਘਟਨਾ ਤੋਂ ਬਾਅਦ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਉਥੇ ਪਹੁੰਚੀ ਤਾਂ ਉਸਨੂੰ ਉੱਤਰ ਪ੍ਰਦੇਸ਼ ਦੇ ਸੀਤਾਪੁਰ ਜ਼ਿਲ੍ਹੇ ਦੇ ਹਰਗਾਂਵ ਵਿਖੇ ਰੋਕਿਆ ਗਿਆ ਅਤੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ। ਪ੍ਰਿਅੰਕਾ ਦੀ ਗ੍ਰਿਫਤਾਰੀ ਨੂੰ ਲੈ ਕੇ ਸੁਨੀਲ ਜਾਖੜ ਨੇ ਟਵੀਟ ਕਰਕੇ ਇਕ ਵੱਡਾ ਬਿਆਨ ਦਿੱਤਾ ਹੈ। ਉਹਨਾਂ ਨੇ ਕਿਹਾ ਕਿ
ਜੇਕਰ 1977 ਵਿੱਚ ਇੰਦਰਾ ਗਾਂਧੀ ਦੀ ਗ੍ਰਿਫਤਾਰੀ ਬੀਜੇਪੀ ਸਰਕਾਰ ਦੀ ਸ਼ੁਰੂਆਤ ਸੀ ਤਾਂ ਪ੍ਰਿਅੰਕਾ ਗਾਂਧੀ ਦੀ ਗ੍ਰਿਫਤਾਰੀ ਬੀਜੇਪੀ ਸਰਕਾਰ ਦਾ ਅੰਤ ਹੋਵੇਗੀ –
If arrest of Mrs Indira Gandhi on October 3,1977 proved to be the undoing of Janta Party’s govt , the arrest of Priyanka Gandhi on October 3,2021 marks the beginning of the end of BJP govt. @INCIndia #FarmerProtest pic.twitter.com/GT27FUVcuT
— Sunil Jakhar (@sunilkjakhar) October 4, 2021