Advertisement
ਚੰਡੀਗੜ੍ਹ, 23 ਮਾਰਚ (ਵਿਸ਼ਵ ਵਾਰਤਾ) – ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਦੀ ਸਿਹਤ ਵਿਗੜਣ ਕਾਰਨ ਉਨ੍ਹਾਂ ਨੂੰ ਨਵਾਂਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ|
ਜਾਣਕਾਰੀ ਅਨੁਸਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਜ ਖਟਕੜ ਕਲਾਂ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ| ਇਸ ਮਗਰੋਂ ਉਹ ਜਦੋਂ ਉਥੋਂ ਰਵਾਨਾ ਹੋਏ ਤਾਂ ਉਨ੍ਹਾਂ ਦੀ ਸਿਹਤ ਅਚਾਨਕ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਨਵਾਂਸ਼ਹਿਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ| ਇਸ ਦੌਰਾਨ ਡਾਕਟਰਾਂ ਨੇ ਦੱਸਿਆ ਕਿ ਉਨ੍ਹਾਂ ਦੀ ਸਿਹਤ ਹੁਣ ਠੀਕ ਹੈ|
Advertisement