ਪੰਜਾਬ ਅਤੇ ਹਰਿਆਣਾ ਸਮੇਤ ਇਹਨਾਂ ਰਾਜਾਂ ਵਿੱਚ ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ

86
Advertisement

ਪੰਜਾਬ ਅਤੇ ਹਰਿਆਣਾ ਸਮੇਤ ਇਹਨਾਂ ਰਾਜਾਂ ਵਿੱਚ ਮੀਂਹ ਦੇ ਨਾਲ ਗੜੇਮਾਰੀ ਦੀ ਸੰਭਾਵਨਾ

 

 

ਚੰਡੀਗੜ੍ਹ,23ਮਾਰਚ(ਵਿਸ਼ਵ ਵਾਰਤਾ)-ਦੇਸ਼ ਦੇ ਕਈ ਰਾਜਾਂ ਵਿੱਚ ਬੇਮੌਸਮ ਬਰਸਾਤ ਅਤੇ ਗੜੇਮਾਰੀ ਤੋਂ ਕਿਸਾਨਾਂ ਨੂੰ ਅਜੇ ਤੱਕ ਰਾਹਤ ਨਹੀਂ ਮਿਲੀ ਹੈ। ਬੀਤੇ ਦਿਨ ਮੌਸਮ ਵਿਭਾਗ (IMD) ਨੇ ਅਗਲੇ ਦੋ-ਤਿੰਨ ਦਿਨਾਂ ਤੱਕ ਉੱਤਰੀ, ਮੱਧ ਅਤੇ ਪੱਛਮੀ ਭਾਰਤ ਦੇ ਕਈ ਖੇਤਰਾਂ ਵਿੱਚ ਭਾਰੀ ਤੋਂ ਦਰਮਿਆਨੀ ਬਾਰਿਸ਼, ਗੜੇਮਾਰੀ ਅਤੇ ਗਰਜ ਨਾਲ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ। ਆਈਐਮਡੀ ਦੇ ਅਨੁਸਾਰ ਅੱਜ ਪੱਛਮੀ ਰਾਜਸਥਾਨ, ਪੰਜਾਬ, ਹਰਿਆਣਾ ਅਤੇ ਉੱਤਰਾਖੰਡ ਵਿੱਚ ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ। 24 ਮਾਰਚ ਨੂੰ ਪੂਰਬੀ ਰਾਜਸਥਾਨ, ਹਿਮਾਚਲ ਪ੍ਰਦੇਸ਼, ਪੰਜਾਬ, ਹਰਿਆਣਾ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਮੀਂਹ, ਹਨ੍ਹੇਰੀ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 25 ਅਤੇ 26 ਮਾਰਚ ਨੂੰ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਮਹਾਰਾਸ਼ਟਰ ਵਿੱਚ ਮੀਂਹ ਦੇ ਆਸਾਰ ਹਨ।

Advertisement