ਪੰਜਾਬ ਕਾਂਗਰਸ ਦੇ ਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੂੰ ਵੀ ਲਿਆ ਕੋਰੋਨਾ ਨੇ ਆਪਣੇ ਲਪੇਟੇ ਚ ‘
ਚੰਡੀਗੜ੍ਹ,25 ਮਾਰਚ (ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਇੰਚਾਰਜ ਅਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੂੰ ਵੀ ਕੋਰੋਨਾ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹਰੀਸ਼ ਰਾਵਤ ਦੇ ਪਰਿਵਾਰ ਦੇ ਚਾਰ ਹੋਰ ਮੈਂਬਰ ਵੀ ਕੋਰੋਨਾ ਦੀ ਲਪੇਟ ਵਿੱਚ ਆ ਗਏ ਹਨ। ਜਿਹਨਾਂ ਵਿਚ ਉਹਨਾਂ ਦੀ ਪਤਨੀ ਤੇ 2 ਬੇਟੀਆਂ ਸ਼ਾਮਿਲ ਹਨ। ਇਹ ਵੀ ਜਾਣਕਾਰੀ ਮਿਲੀ ਹੈ ਕਿ ਹਰੀਸ਼ ਰਾਵਤ ਨੂੰ ਏਮਜ਼ ਵਿਚ ਦਾਖਲ ਕਰਵਾਇਆ ਗਿਆ ਹੈ।