ਪੰਜਾਬ ‘ਚ ਕੱਲ੍ਹ ਦੀ ਛੁੱਟੀ ਦਾ ਐਲਾਨ
ਚੰਡੀਗੜ੍ਹ, 16ਅਪ੍ਰੈਲ(ਵਿਸ਼ਵ ਵਾਰਤਾ)-ਭਲਕੇ ਯਾਨੀ ਬੁੱਧਵਾਰ ਨੂੰ ਪੰਜਾਬ ਸਰਕਾਰ ਵੱਲੋਂ ਰਾਮ ਨੌਮੀ ਮੌਕੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸਾਰੇ ਸਰਕਾਰੀ ਅਦਾਰੇ, ਸਕੂਲ, ਕਾਲਜ ਅਤੇ ਹੋਰ ਅਦਾਰੇ ਬੰਦ ਰਹਿਣਗੇ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।