ਪੰਜਾਬ ‘ਚ ਬਦਲੇਗਾ ਮੌਸਮ
ਅਗਲੇ ਦੋ ਦਿਨਾਂ ‘ਚ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ,14ਅਕਤੂਬਰ(ਵਿਸ਼ਵ ਵਾਰਤਾ)- ਅਗਲੇ 24 ਘੰਟਿਆਂ ਵਿੱਚ ਪੰਜਾਬ ਦੇ ਮੌਸਮ ਵਿੱਚ ਵੱਡਾ ਬਦਲਾਅ ਹੋਣ ਵਾਲਾ ਹੈ। ਮੌਸਮ ਵਿੱਚ ਬਦਲਾਅ ਨੂੰ ਦੇਖਦਿਆਂ ਮੌਸਮ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ ਕਿ 15 ਅਤੇ 16 ਅਕਤੂਬਰ ਨੂੰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲਣਗੀਆਂ, ਜਿਸ ਕਾਰਨ ਦਿਨ ਦਾ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ।