ਚੰਡੀਗੜ੍ਹ, 24 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਰਾਜ ਵਿੱਚ ਅੱਜ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਸ਼ਾਮ ਤੱਕ ਕੁੱਲ 17602357 ਟਨ ਝੋਨੇ ਦੀ ਖਰੀਦ ਕੀਤੀ ਗਈ। ਇਸ ਵਿੱਚ 24 ਨਵੰਬਰ ਦੇ ਦਿਨ ਕੀਤੀ ਗਈ 51262 ਟਨ ਝੋਨੇ ਦੀ ਖਰੀਦ ਵੀ ਸ਼ਾਮਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਹੋਈ 17602357 ਟਨ ਝੋਨੇ ਦੀ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 17336562 ਟਨ ਝੋਨੇ (98.5 ਫੀਸਦੀ) ਜਦਕਿ ਮਿਲ ਮਾਲਕਾਂ ਨੇ 265795 ਟਨ (1.5 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ।
ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 5860199 ਟਨ (33.3 ਫੀਸਦੀ), ਮਾਰਕਫੈੱਡ 3833626 ਟਨ (21.8 ਫੀਸਦੀ), ਪਨਸਪ 3777659 ਟਨ (21.5 ਫੀਸਦੀ) ਜਦਕਿ ਪੰਜਾਬ ਰਾਜ ਗੁਦਾਮ ਨਿਗਮ 1741607 ਟਨ (9.9 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 1747375 ਟਨ (9.9 ਫੀਸਦੀ) ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਖਰੀਦ ਏਜੰਸੀ ਭਾਰਤੀ ਖੁਰਾਕ ਨਿਗਮ ਵੱਲੋਂ ਹੁਣ ਤੱਕ 376096 ਟਨ (2.1 ਫੀਸਦੀ ) ਝੋਨੇ ਦੀ ਖਰੀਦ ਕੀਤੀ ਗਈ ਹੈ।
PUNJAB ਆਰਟਸ ਕੌਂਸਲ ਵੱਲੋਂ ‘ਬਹੁ-ਸਥਾਨੀ ਨੈੱਟਵਰਕ ਚੇਤਨਾ ਅਤੇ ਪੰਜਾਬੀ ਭਾਸ਼ਾ’ ‘ਤੇ ਇਕ-ਰੋਜ਼ਾ ਸੈਮੀਨਾਰ ਕੱਲ੍ਹ ਨੂੰ
PUNJAB ਆਰਟਸ ਕੌਂਸਲ ਵੱਲੋਂ 'ਬਹੁ-ਸਥਾਨੀ ਨੈੱਟਵਰਕ ਚੇਤਨਾ ਅਤੇ ਪੰਜਾਬੀ ਭਾਸ਼ਾ' 'ਤੇ ਇਕ-ਰੋਜ਼ਾ ਸੈਮੀਨਾਰ ਕੱਲ੍ਹ ਨੂੰ ਚੰਡੀਗੜ੍ਹ, 10ਨਵੰਬਰ(ਵਿਸ਼ਵ ਵਾਰਤਾ) ਪੰਜਾਬ ਆਰਟਸ...