ਚੰਡੀਗੜ, 4 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਰਾਜ ਵਿੱਚ ਅੱਜ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਸ਼ਾਮ ਤੱਕ ਕੁੱਲ 17849470 ਟਨ ਝੋਨੇ ਦੀ ਖਰੀਦ ਕੀਤੀ ਗਈ। ਇਸ ਵਿੱਚ 4 ਦਸੰਬਰ ਦੇ ਦਿਨ ਕੀਤੀ ਗਈ 5876 ਟਨ ਝੋਨੇ ਦੀ ਖਰੀਦ ਵੀ ਸ਼ਾਮਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਹੋਈ 17849470 ਟਨ ਝੋਨੇ ਦੀ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 17581367 ਟਨ ਝੋਨੇ (98.5 ਫੀਸਦੀ) ਜਦਕਿ ਮਿਲ ਮਾਲਕਾਂ ਨੇ 268103 ਟਨ (1.5 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ।
ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 5972315 ਟਨ (33.5 ਫੀਸਦੀ), ਮਾਰਕਫੈੱਡ 3882064 ਟਨ (21.7 ਫੀਸਦੀ), ਪਨਸਪ 3829366 ਟਨ (21.5 ਫੀਸਦੀ) ਜਦਕਿ ਪੰਜਾਬ ਰਾਜ ਗੁਦਾਮ ਨਿਗਮ 1748509 ਟਨ (9.8 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 1768528 ਟਨ (9.9 ਫੀਸਦੀ) ਝੋਨੇ ਦੀ ਖਰੀਦ ਕੀਤੀ ਹੈ। ਉਨ•ਾਂ ਦੱਸਿਆ ਕਿ ਕੇਂਦਰੀ ਖਰੀਦ ਏਜੰਸੀ ਭਾਰਤੀ ਖੁਰਾਕ ਨਿਗਮ ਵੱਲੋਂ ਹੁਣ ਤੱਕ 380585 ਟਨ (2.1 ਫੀਸਦੀ ) ਝੋਨੇ ਦੀ ਖਰੀਦ ਕੀਤੀ ਗਈ ਹੈ।
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...