ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ) : ਪੰਜਾਬ ਰਾਜ ਵਿੱਚ ਅੱਜ ਸਰਕਾਰੀ ਏਜੰਸੀਆਂ ਅਤੇ ਮਿੱਲ ਮਾਲਕਾਂ ਵਲੋਂ ਸ਼ਾਮ ਤੱਕ ਕੁੱਲ 17915050.75 ਟਨ ਝੋਨੇ ਦੀ ਖਰੀਦ ਕੀਤੀ ਗਈ। ਇਸ ਵਿੱਚ 14 ਦਸੰਬਰ ਦੇ ਦਿਨ ਕੀਤੀ ਗਈ 5624.7495 ਟਨ ਝੋਨੇ ਦੀ ਖਰੀਦ ਵੀ ਸ਼ਾਮਲ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਸ਼ਾਮ ਤੱਕ ਹੋਈ 17915050.75 ਟਨ ਝੋਨੇ ਦੀ ਖਰੀਦ ਵਿੱਚੋਂ ਸਰਕਾਰੀ ਏਜੰਸੀਆਂ ਨੇ 17642478.75 ਟਨ ਝੋਨੇ (98.5 ਫੀਸਦੀ) ਜਦਕਿ ਮਿਲ ਮਾਲਕਾਂ ਨੇ 272572 ਟਨ (1.5 ਫੀਸਦੀ) ਝੋਨੇ ਦੀ ਖਰੀਦ ਕੀਤੀ ਗਈ।
ਸਰਕਾਰੀ ਖਰੀਦ ਏਜੰਸੀਆਂ ਵੱਲੋਂ ਕੀਤੀ ਖਰੀਦ ਬਾਰੇ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਹੁਣ ਤੱਕ ਪਨਗ੍ਰੇਨ ਨੇ 6001480.873 ਟਨ (33.5 ਫੀਸਦੀ), ਮਾਰਕਫੈੱਡ 3894342.477 ਟਨ (21.7 ਫੀਸਦੀ), ਪਨਸਪ 3841657.378 ਟਨ (21.5 ਫੀਸਦੀ) ਜਦਕਿ ਪੰਜਾਬ ਰਾਜ ਗੁਦਾਮ ਨਿਗਮ 1751942.988 ਟਨ (9.8 ਫੀਸਦੀ), ਪੰਜਾਬ ਐਗਰੋ ਇੰਡਸਟਰੀ ਨਿਗਮ ਨੇ 1772704.603 ਟਨ (9.9 ਫੀਸਦੀ) ਝੋਨੇ ਦੀ ਖਰੀਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਖਰੀਦ ਏਜੰਸੀ ਭਾਰਤੀ ਖੁਰਾਕ ਨਿਗਮ ਵੱਲੋਂ ਹੁਣ ਤੱਕ 380350.4325 ਟਨ (2.1 ਫੀਸਦੀ ) ਝੋਨੇ ਦੀ ਖਰੀਦ ਕੀਤੀ ਗਈ ਹੈ।
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...