• ਸਾਰੇ ਪ੍ਰਾਈਵੇਟ ਅਤੇ ਸਰਕਾਰੀ ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਨਿਯਮਤ ਕਰਨ ਬਾਰੇ ਸਰਕਾਰ ਦੀ ਵਚਨਬੱਧਤਾ ਦੁਹਰਾਈ
ਚੰਡੀਗੜ, 27 ਮਾਰਚ (ਵਿਸ਼ਵ ਵਾਰਤਾ)- ਇਕ ਹੋਰ ਚੋਣ ਵਾਅਦਾ ਪੂਰਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ 2018-19 ਵਿਦਿਅਕ ਸੈਸ਼ਨ ਤੋਂ ਸੂਬੇ ਦੀਆਂ ਯੂਨੀਵਰਸਿਟੀਆਂ ਵਿੱਚ ਵਿਦਿਆਰਥੀ ਯੂਨੀਅਨਾਂ ਦੀਆਂ ਚੋਣਾਂ ਨੂੰ ਆਗਿਆ ਦੇਣ ਸਬੰਧੀ ਫ਼ੈਸਲੇ ਦਾ ਐਲਾਨ ਕੀਤਾ ਹੈ।
Êਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦੀ ਮਤੇ ‘ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਖ਼ਰਾਬ ਕਾਨੂੰਨ ਵਿਵਸਥਾ ਕਾਰਨ ਤਕਰੀਬਨ ਤਿੰਨ ਦਹਾਕੇ ਪਹਿਲਾਂ ਇਹ ਚੋਣਾਂ ਮੁਲਤਵੀ ਕਰ ਦਿੱਤੀਆਂ ਸਨ ਪਰ ਹੁਣ ਸੂਬੇ ਵਿੱਚ ਹਾਲਾਤ ਸ਼ਾਂਤੀਪੂਰਨ ਤੇ ਸਾਜ਼ਗਾਰ ਹਨ। ਇਸ ਲਈ ਹੁਣ ਇਹ ਚੋਣਾਂ ਵਾਂਗ ਨਿਯਮਤ ਆਧਾਰ ‘ਤੇ ਕਰਾਈਆਂ ਜਾਣਗੀਆਂ, ਜਿਵੇਂ ਪੰਜਾਬ ਯੂਨੀਵਰਸਿਟੀ ਚੰਡੀਗੜ• ਅਤੇ ਦਿੱਲੀ ਯੂਨੀਵਰਸਿਟੀ ਵਿੱਚ ਕਰਾਈਆਂ ਜਾਂਦੀਆਂ ਹਨ।
ਉਨ•ਾਂ ਦੱਸਿਆ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਪੰਜਾਬ ਟੈਕਨੀਕਲ ਯੂਨੀਵਰਸਿਟੀ ਅਤੇ ਇਨ•ਾਂ ‘ਵਰਸਿਟੀਆਂ ਨਾਲ ਸਬੰਧਤ ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਚੋਣਾਂ ਕਰਾਈਆਂ ਜਾਣਗੀਆਂ।
ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਪ੍ਰਾਈਵੇਟ ਅਤੇ ਪਬਲਿਕ ਕਾਲਜਾਂ ਤੇ ਯੂਨੀਵਰਸਿਟੀਆਂ ਦੇ ਕੰਮਕਾਜ ਨੂੰ ਨਿਯਮਤ ਕਰਨ ਲਈ ਇਕ ਰੈਗੂਲੇਟਰੀ ਅਥਾਰਿਟੀ ਕਾਇਮ ਕਰਨ ਬਾਰੇ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ•ਾਂ ਦੱਸਿਆ ਕਿ ਸਬੰਧਤ ਧਿਰਾਂ ਨਾਲ ਵਿਚਾਰ ਵਟਾਂਦਰੇ ਬਾਅਦ ਮੰਤਰੀਆਂ ਦਾ ਸਮੂਹ ਖਰੜਾ ਤਿਆਰ ਕਰ ਰਿਹਾ ਹੈ।
ਸੂਬੇ ਦੇ ਸਿੱਖਿਆ ਸਿਸਟਮ ਵਿੱਚ ਸਕੂਲ ਅਤੇ ਕਾਲਜ/ਯੂਨੀਵਰਸਿਟੀ ਪੱਧਰ ਉਤੇ ਸੁਧਾਰ ਲਈ ਉਨ•ਾਂ ਦੀ ਸਰਕਾਰ ਵੱਲੋਂ ਚੁੱਕੇ ਲੜੀਵਾਰ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਉੱਘੇ ਸਿੱਖਿਆ ਸ਼ਾਸਤਰੀਆਂ ਦੇ ਸਲਾਹਕਾਰ ਗਰੁੱਪ ਵੱਲੋਂ ਸੂਬੇ ਵਿੱਚ ਉਚੇਰੀ ਸਿੱਖਿਆ ਦੇ ਪੱਧਰ ਵਿੱਚ ਸੁਧਾਰ ਲਈ ਵੀ ਕੰਮ ਕੀਤਾ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਆਗਾਮੀ 2018-19 ਅਕਾਦਮਿਕ ਸੈਸ਼ਨ ਤੋਂ ਕੌਮੀ ਹੁਨਰ ਗੁਣਵੱਤਾ ਢਾਂਚੇ ਮੁਤਾਬਕ ਪਾਠਕ੍ਰਮ ਤਿਆਰ ਕਰਨ ਵਾਲਾ ਪਹਿਲਾ ਸੂਬਾ ਹੋਵੇਗਾ। ਨੌਜਵਾਨਾਂ ਨੂੰ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਕੇ ਹੁਨਰਮੰਦ ਬਣਾਇਆ ਜਾਵੇਗਾ ਜੋ ਉਨ•ਾਂ ਲਈ ਰੁਜ਼ਗਾਰ ਹਾਸਲ ਕਰਨ ਵਿੱਚ ਮਦਦਗਾਰ ਹੋਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਭਰ ਵਿੱਚ ਮਾਤ ਭਾਸ਼ਾ ਪੰਜਾਬੀ ਦੇ ਵਿਕਾਸ ਅਤੇ ਇਸ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਜੁਲਾਈ ਤੋਂ ਹਰੇਕ ਸਿੱਖਿਆ ਬਲਾਕ ਵਿੱਚ ਅੰਗਰੇਜ਼ੀ ਮੀਡੀਅਮ ਦੇ ਘੱਟੋ ਘੱਟ ਦੋ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲ ਅਜ਼ਮਾਇਸ਼ੀ ਆਧਾਰ ਉਤੇ ਸ਼ੁਰੂ ਕੀਤੇ ਜਾਣਗੇ। ਦੇਸ਼ ਤੋਂ ਬਾਹਰ ਰੁਜ਼ਗਾਰ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਲਈ ਸੀਨੀਅਰ ਜਮਾਤਾਂ ਵਿੱਚ ਕੁੱਝ ਕੌਮਾਂਤਰੀ ਭਾਸ਼ਾਵਾਂ ਦੇ ਕੋਰਸ ਸ਼ੁਰੂ ਕਰਨ ਬਾਰੇ ਵੀ ਸਰਕਾਰ ਵਿਚਾਰ ਕਰ ਰਹੀ ਹੈ। ਉਨ•ਾਂ ਨੇ ਕੁੱਝ ਵਿਦੇਸ਼ੀ ਭਾਸ਼ਾਵਾਂ ਜਿਵੇਂ- ਇਟਾਲੀਅਨ, ਫਰੈਂਚ, ਚੀਨੀ ਅਤੇ ਜਰਮਨ ਦੀ ਮਹੱਤਤਾ ‘ਤੇ ਚਾਨਣ ਪਾਇਆ। ਇਹ ਭਾਸ਼ਾਵਾਂ ਉਨ•ਾਂ ਨੌਜਵਾਨਾਂ ਨੂੰ ਖਿੱਚ ਪਾ ਰਹੀਆਂ ਹਨ ਜੋ ਵਿਸ਼ਵ ਭਰ ਵਿੱਚ ਰੁਜ਼ਗਾਰ ਦੇ ਵਧੀਆਂ ਮੌਕੇ ਤਲਾਸ਼ਦੇ ਹਨ। ਮੁੱਖ ਮੰਤਰੀ ਨੇ ਮੌਜੂਦਾ ਸੰਦਰਭ ਵਿੱਚ ਇਕ ਹੀ ਭਾਸ਼ਾ ਸਿੱਖਣ ‘ਤੇ ਜ਼ੋਰ ਦੇਣ ਦੇ ਪੁਰਾਣੇ ਖਿਆਲਆਤ ਤਿਆਗਣ ਦੀ ਲੋੜ ‘ਤੇ ਜ਼ੋਰ ਦਿੱਤਾ ਪਰ ਉਨ•ਾਂ ਨੇ ਨਾਲ ਹੀ ਕਿਹਾ ਕਿ ਸਾਡੀ ਮਾਤ ਭਾਸ਼ਾ ਪੰਜਾਬੀ ਦੀ ਮਹੱਤਤਾ ਨੂੰ ਕਦੇ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ।
ਪਿਛਲੇ ਸਾਲ ਬੋਰਡ ਦੇ ਇਮਤਿਹਾਨਾਂ ਵਿੱਚ ਤਕਰੀਬਨ 50 ਫ਼ੀਸਦ ਵਿਦਿਆਰਥੀਆਂ ਦੇ ਪਾਸ ਨਾ ਹੋ ਸਕਣ ‘ਤੇ ਦੁੱਖ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਨੂੰ ਵਿਰਸੇ ਵਿੱਚ ਨਿੱਘਰਿਆਂ ਹੋਇਆ ਸਕੂਲ ਸਿੱਖਿਆ ਸਿਸਟਮ ਮਿਲਿਆ ਅਤੇ ਉਨ•ਾਂ ਦੀ ਸਰਕਾਰ ਵੱਲੋਂ ਸਿੱਖਿਆ ਸਿਸਟਮ ਦੀ ਮੁੜ ਉਸਾਰੀ ਲਈ ਕਈ ਸੁਧਾਰਵਾਦੀ ਕਦਮ ਚੁੱਕੇ ਜਾ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਸਰਕਾਰੀ ਸਕੂਲਾਂ ਵਿੱਚ 3-6 ਸਾਲ ਦੀ ਉਮਰ ਦੇ ਬੱਚਿਆਂ ਲਈ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ•ਾਂ ਕਿਹਾ ਕਿ ਪ੍ਰੀ-ਪ੍ਰਾਇਮਰੀ, ਪ੍ਰਾਇਮਰੀ ਅਤੇ ਮਿਡਲ ਪੱਧਰ ‘ਤੇ ਸਿੱਖਣ ਦੇ ਤੌਰ-ਤਰੀਕਿਆਂ ਵਿੱਚ ਸੁਧਾਰ ਲਿਆਉਣ ਲਈ ‘ਪੜ•ੋ-ਪੰਜਾਬ-ਪੜ•ਾਓ ਪੰਜਾਬ’ ਦੇ ਨਾਮ ਹੇਠ ਨਿਵੇਕਲੇ ਪ੍ਰੋਗਰਾਮ ਨੂੰ ਲਾਗੂ ਕੀਤਾ ਗਿਆ। ਉਨ•ਾਂ ਕਿਹਾ ਕਿ ਸੀਨੀਅਰ ਵਿਦਿਆਰਥੀਆਂ ਲਈ ਸਰਕਾਰ ਵੱਲੋਂ ਪਹਿਲੀ ਅਪਰੈਲ, 2018 ਤੋਂ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਸਕੂਲਾਂ ਦੀ ਰੈਕਿੰਗ ਕਰਨ ਅਤੇ ਬਿਹਤਰੀਨ ਸਕੂਲ ਦਾ ਐਵਾਰਡ ਦੇਣ ਲਈ ਨਵੀਂ ਪ੍ਰਣਾਲੀ ਵੀ ਆਰੰਭ ਕੀਤੀ ਜਾ ਰਹੀ ਹੈ।
ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਚੁੱਕੇ ਜਾ ਰਹੇ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਵੱਲੋਂ ਗਰੀਨ ਬੋਰਡ ਲਾਉਣ ਤੋਂ ਇਲਾਵਾ ਸਾਰੇ ਪ੍ਰਾਇਮਰੀ ਸਕੂਲਾਂ ਵਿੱਚ ਲੋੜੀਂਦੇ ਫਰਨੀਚਰ ਅਤੇ 1500 ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਪੀਣ ਵਾਲੇ ਪਾਣੀ ਲਈ ਆਰ.ਓ. ਸਿਸਟਮ ਲਾਏ ਜਾ ਰਹੇ ਹਨ। ਉਨ•ਾਂ ਦੱਸਿਆ ਕਿ ਨਾਬਾਰਡ ਦੇ ਫੰਡਾਂ ਨਾਲ 1500 ਨਵੇਂ ਕਲਾਸ ਰੂਮਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਇਸ ਸਾਲ ਅਪਰੈਲ ਮਹੀਨੇ ਤੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਇੰਟਰਨੈਟ ਦੀ ਸਹੂਲਤ ਮੁਫ਼ਤ ਦਿੱਤੀ ਜਾਵੇਗੀ।
ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਆਉਂਦੇ ਸਾਲ ਵਿੱਚ ਹਰੇਕ ਬਲਾਕ ‘ਚ ਇਕ ਸਮਾਰਟ ਸਕੂਲ ਸਥਾਪਤ ਕੀਤਾ ਜਾ ਰਿਹਾ ਹੈ ਤਾਂ ਕਿ ਕੰਪਿਊਟਰ ਰਾਹੀਂ ਵੀ ਤਾਲੀਮ ਦਿੱਤੀ ਜਾ ਸਕੇ। ਇਸ ਤੋਂ ਇਲਾਵਾ ਸੂਬਾ ਭਰ ਦੇ 780 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕਿੱਤਾਮੁਖੀ ਸਿਖਲਾਈ ਅਤੇ ਹੁਨਰ ਵਿਕਾਸ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ।
ਸਰਕਾਰ ਵੱਲੋਂ ਅਗਲੇ ਅਕਾਦਮਿਕ ਸੈਸ਼ਨ ਤੋਂ ਬੱਚਿਆਂ ਨੂੰ ਮੁਫ਼ਤ ਕਿਤਾਬਾਂ ਅਗਾਊਂ ਹੀ ਦੇਣ ਬਾਰੇ ਸਦਨ ਨੂੰ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 14.52 ਲੱਖ ਵਿਦਿਆਰਥੀਆਂ ਨੂੰ ਨਿਯਮਤ ਤੌਰ ‘ਤੇ ਮਿਡ-ਡੇਅ ਮੀਲ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਵੱਲੋਂ ਅਧਿਆਪਕਾਂ ਲਈ ਸੁਧਾਰ ਵਾਸਤੇ ਕਈ ਕਦਮ ਚੁੱਕੇ ਹਏ ਹਨ ਜਿਨ•ਾਂ ਵਿੱਚ ਸਰਹੱਦੀ ਜ਼ਿਲਿ•ਆਂ ਲਈ ਅਧਿਆਪਕਾਂ ਦਾ ਵੱਖਰਾ ਕਾਡਰ, ਸਿੱਖਿਆ ਪ੍ਰਸ਼ਾਸਕਾਂ ਦਾ ਕਾਡਰ ਸਿਰਜਣਾ ਸ਼ਾਮਲ ਹਨ। ਉਨ•ਾਂ ਕਿਹਾ ਕਿ ਆਟੋਮੈਟਿਕ ਟਰਾਂਸਫਰ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ ਜਿਸ ਨੂੰ ਆਉਂਦੇ ਤਬਦਾਲਾ ਸੈਸ਼ਨ ਦੌਰਾਨ ਲਾਗੂ ਕਰ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਉਨ•ਾਂ ਦੀ ਸਰਕਾਰ ਆਉਣ ਤੋਂ ਬਾਅਦ 1645 ਅਧਿਆਪਕਾਂ ਦੀ ਭਰਤੀ ਅਤੇ 1800 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਗਈਆਂ ਹਨ। ਉਨ•ਾਂ ਕਿਹਾ ਕਿ ਸੂਬਾ ਭਰ ਵਿੱਚ ਅਧਿਆਪਕਾਂ ਦੀਆਂ ਅਸਾਮੀਆਂ ਨੂੰ ਤਰਕਸੰਗਤ ਬਣਾਇਆ ਜਾ ਰਿਹਾ ਹੈ ਅਤੇ ਸਟਾਫ ਬਾਰੇ ਢੁਕਵੇਂ ਨਿਯਮ ਤੈਅ ਕਰਨ ਤੋਂ ਇਲਾਵਾ ਅਧਿਆਪਕਾਂ ਦੀ ਤਰੱਕੀ ਅਤੇ ਛੁੱਟੀ ਆਦਿ ਸਬੰਧੀ ਲੰਬਿਤ ਸ਼ਿਕਾਇਤਾਂ ਨੂੰ ਹੱਲ ਕਰਨ ਲਈ ਵਿਸ਼ੇਸ਼ ਮੁਹਿੰਮ ਵੀ ਚਲਾਈ ਗਈ।
ਉਚੇਰੀ ਸਿੱਖਿਆ ਵਿੱਚ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਸਦਨ ਨੂੰ ਦੱਸਿਆ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਆਪਣੀ ਹਾਲੀਆ ਅੰਮ੍ਰਿਤਸਰ ਫੇਰੀ ਦੌਰਾਨ ਸੂਬੇ ਵਿੱਚ ਡਿਜੀਟਲ ਲਾਇਬ੍ਰੇਰੀਆਂ ਸਥਾਪਤ ਕਰਨ ਦਾ ਲਾਭਦਾਇਕ ਸੁਝਾਅ ਦਿੱਤਾ। ਮੁੱਖ ਮੰਤਰੀ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਆ ਵਿੱਚ ਡਿਜੀਟਲ ਲਾਇਬ੍ਰੇਰੀਆਂ ਸਥਾਪਤ ਕਰਨ ਲਈ ਵਿਸ਼ੇਸ਼ ਫੰਡ ਦੇਣ ਦਾ ਐਲਾਨ ਕੀਤਾ ਜੋ ਇਨ•ਾਂ ਯੂਨੀਵਰਸਿਟੀਆਂ ਨੂੰ ਕਿਤਾਬਾਂ ਦੇ ਡਿਜੀਟਲ ਐਡੀਸ਼ਨ ਖਰੀਦਣ ਅਤੇ ਆਨਲਾਈਨ ਰਸਾਲਿਆਂ ਅਤੇ ਹਵਾਲਾ ਸਮੱਗਰੀ ਨੂੰ ਹਾਸਲ ਕਰਨ ਦੀ ਆਗਿਆ ਮਿਲ ਸਕੇਗੀ। ਉਨ•ਾਂ ਕਿਹਾ ਕਿ ਇਸ ਉਦੇਸ਼ ਲਈ ਬਜਟ ਵਿੱਚ ਪੰਜ ਕਰੋੜ ਰੁਪਏ ਦਾ ਉਪਬੰਧ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਇੰਜਨੀਅਰਿੰਗ ਕਾਲਜਾਂ, ਸਰਕਾਰੀ ਪੋਲੀਟੈਕਨਿਕ ਕਾਲਜਾਂ ਅਤੇ ਸਰਕਾਰੀ ਆਈ.ਟੀ.ਆਈਜ਼ ਵਿੱਚ ਮੁਫ਼ਤ ਵਾਈ-ਫਾਈ ਦੀ ਸਹੂਲਤ ਦੇਣ ਲਈ ਸਮਝੌਤਾ ਸਹੀਬੰਦ ਕੀਤਾ ਗਿਆ ਹੈ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਡੀਆਂ ਆਈ.ਟੀ.ਆਈਜ਼ ਅਤੇ ਪੋਲੀਟੈਕਨੀਜ਼ ਲਈ ਅੰਗਰੇਜ਼ੀ ਤੇ ਹਿੰਦੀ ਤੋਂ ਇਲਾਵਾ ਪੰਜਾਬੀ ਵਿੱਚ ਵੀ ਪ੍ਰਸ਼ਨ ਪੱਤਰ ਤਿਆਰ ਕਰਨ ਲਈ ਭਾਰਤ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਤਾਂ ਕਿ ਪੰਜਾਬੀ ਮਾਧਿਆਮ ਵਾਲੇ ਬੱਚਿਆਂ ਨੂੰ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਈ.ਟੀ.ਆਈਜ਼ ਵਿੱਚ ਕਲਾਸਾਂ ਦੇ ਸਮੇਂ ਤੋਂ ਬਾਅਦ ਹੁਨਰ ਵਿਕਾਸ ਸਿਖਲਾਈ ਸ਼ੁਰੂ ਕੀਤੀ ਜਾਵੇਗੀ ਤਾਂ ਕਿ ਬੁਨਿਆਦੀ ਢਾਂਚੇ ਦੀ ਢੁਕਵੀਂ ਵਰਤੋਂ ਕੀਤੀ ਜਾ ਸਕੇ।
ਅਗਲੇ ਸਾਲ 10 ਹੋਰ ਸਰਕਾਰੀ ਕਾਲਜ ਸਥਾਪਤ ਕਰਨ ਦਾ ਐਲਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ 15 ਨਵੇਂ ਕਾਲਜ ਬਣਨਗੇ ਜਿਨ•ਾਂ ਵਿੱਚੋਂ ਪੰਜ ਦਾ ਐਲਾਨ ਇਸੇ ਸਾਲ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਉਨ•ਾਂ ਕਿਹਾ ਕਿ 8 ਪ੍ਰਾਈਵੇਟ ਕਾਲਜ ਦੀ ਸਥਾਪਨਾ ਲਈ ਐਨ.ਓ.ਸੀ. ਜਾਰੀ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਇਸ ਸਾਲ ਜੂਨ ਮਹੀਨੇ ਤੱਕ ਸਾਰੇ 48 ਸਰਕਾਰੀ ਕਾਲਜਾਂ ਵਿੱਚ ਮੁਫ਼ਤ ਵਾਈ-ਫਾਈ ਦੀ ਸਹੂਲਤ ਮੁਹੱਈਆ ਕਰਵਾ ਦਿੱਤੀ ਜਾਵੇਗੀ। ਉਨ•ਾਂ ਅੱਗੇ ਦੱਸਿਆ ਕਿ ਸਰਹੱਦੀ ਜ਼ਿਲ•ੇ ਤਰਨ ਤਾਰਨ ਵਿੱਚ ਨਵਾਂ ਐਨ.ਸੀ.ਸੀ. ਯੂਨਿਟ ਸਥਾਪਤ ਕਰ ਦਿੱਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਰਕਾਰੀ ਪੋਲੀਟੈਕਨਿਕ ਸੰਸਥਾਵਾਂ ਵਿੱਚ ਹੋਣਹਾਰ ਵਿਦਿਆਰਥੀਆਂ ਲਈ ‘ਮੁੱਖ ਮੰਤਰੀ ਵਜ਼ੀਫ਼ਾ ਯੋਜਨਾ’ ਲਾਗੂ ਕੀਤੀ ਗਈ ਹੈ ਜਿਸ ਤਹਿਤ ਕਾਰਗੁਜ਼ਾਰੀ ਦੇ ਆਧਾਰ ‘ਤੇ ਟਿਊਸ਼ਨ ਫੀਸ ‘ਤੇ 70 ਤੋਂ 100 ਫੀਸਦੀ ਤੱਕ ਛੋਟ ਦਿੱਤੀ ਜਾਂਦੀ ਹੈ ਅਤੇ ਇਸ ਸਾਲ ਦਾਖ਼ਲਿਆਂ ਵਿੱਚ 25 ਫੀਸਦੀ ਵਾਧਾ ਹੋਇਆ ਸੀ।
ਮੁੱਖ ਮੰਤਰੀ ਨੇ ਚਮਕੌਰ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਦੇ ਨਾਂ ‘ਤੇ ਵਿਸ਼ਵ ਪੱਧਰੀ ਹੁਨਰ ਵਿਕਾਸ ਯੂਨੀਵਰਸਿਟੀ ਸਥਾਪਤ ਕਰਨ ਦਾ ਐਲਾਨ ਕੀਤਾ। ਉਨ•ਾਂ ਕਿਹਾ ਕਿ ਕੌਮਾਂਤਰੀ ਖਿਡਾਰੀਆਂ ਨੂੰ ਆਕਰਸ਼ਿਤ ਕਰਨ ਲਈ ਸਰਕਾਰ ਯੂਨੀਵਰਸਿਟੀ ਵਿੱਚ ਉਚ ਦਰਜੇ ਦਾ ਕੇਂਦਰ ਖੋਲ•ਣ ਦੀ ਇਛੁੱਕ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਸਦਨ ਨੂੰ ਜਾਣਕਾਰੀ ਦਿੱਤੀ ਕਿ ਸੂਬਾ ਸਰਕਾਰ ਵੱਲੋਂ 35 ਕਰੋੜ ਦੀ ਲਾਗਤ ਨਾਲ ਮੁਹਾਲੀ ਨੇੜੇ ਲੜਕੀਆਂ ਲਈ ਕਿੱਤਾਮੁਖੀ ਸਿਖਲਾਈ ਦੀ ਖੇਤਰੀ ਸੰਸਥਾ ਅਤੇ ਰੀਜਨਲ ਡਾਇਰੈਕਟੋਰੋਟ ਆਫ ਅਪਰੈਂਟੀਸ਼ਿਪ ਟਰੇਨਿੰਗ ਦੀ ਸਥਾਪਨਾ ਕਰਨਾ ਪ੍ਰਕ੍ਰਿਆ ਹੇਠ ਹੈ। ਇਸ ਤੋਂ ਇਲਾਵਾ ਧਨਾਸੂ ਵਿੱਚ ਸਾਈਕਲ ਵੈਲੀ ਦੇ ਹਿੱਸੇ ਵਜੋਂ ਇੰਡਸਟਰੀ ਦੀ ਭਾਈਵਾਲੀ ਨਾਲ ਲੁਧਿਆਣਾ ਨੇੜੇ ਨਵੀਂ ਆਈ.ਟੀ.ਆਈ. ਸਥਾਪਤ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਮੌਜੂਦਾ 115 ਹੁਨਰ ਵਿਕਾਸ ਕੇਂਦਰਾਂ ਤੋਂ ਇਲਾਵਾ ਅਗਲੇ ਛੇ ਮਹੀਨਿਆਂ ਵਿੱਚ 100 ਨਵੇਂ ਸਿਖਲਾਈ ਕੇਂਦਰ ਖੋਲ•ੇ ਜਾਣਗੇ।
ਪੰਜਾਬ ਦੀਆਂ ਯੂਨੀਵਰਸਿਟੀਆਂ ‘ਚ ਵਿਦਿਆਰਥੀ ਯੂਨੀਅਨਾਂ ਦੀਆਂ ਚੋਣਾਂ 2018-19 ਸੈਸ਼ਨ ਤੋਂ ਹੋਣਗੀਆਂ – ਮੁੱਖ ਮੰਤਰੀ
Advertisement
Advertisement