ਚੰਡੀਗੜ, 18 ਸਤੰਬਰ : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਭਲਕੇ 19 ਸਤੰਬਰ (ਬੁੱਧਵਾਰ) ਨੂੰ ਹੋ ਰਹੀਆਂ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੀਆਂ ਹੇਠਲੀਆਂ ਅਦਾਲਤਾਂ ਨੂੰ ਛੁੱਟੀ ਰਹੇਗੀ।
ਇਸ ਤੋਂ ਇਲਾਵਾ ਪੰਜਾਬ ਰਾਜ ਵਿਚ ਅਤੇ ਚੰਡੀਗੜ ਵਿਖੇ ਸਥਿਤ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ, ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਵਿਚ ਭਲਕੇ ਛੁੱਟੀ ਰਹੇਗੀ।