ਪੰਜਾਬ ਦੇ ਕਿਸਾਨਾਂ ਲਈ ਵੱਡੀ ਖ਼ਬਰ
ਮੀਂਹ ਕਾਰਨ ਖਰਾਬ ਹੋਈਆਂ ਫਸਲਾਂ ਦਾ ਕਿਸਾਨਾਂ ਨੂੰ ਮਿਲੇਗਾ ਮੁਆਵਜ਼ਾ
ਮੁਆਵਜ਼ੇ ਦੀ ਰਕਮ ਹੋਈ ਮਨਜ਼ੂਰ
ਚੰਡੀਗੜ੍ਹ, 14 ਮਈ(ਵਿਸ਼ਵ ਵਾਰਤਾ) ਇਸ ਵੇਲੇ ਦੀ ਵੱਡੀ ਖ਼ਬਰ ਕਿਸਾਨਾਂ ਲਈ ਹੈ। ਪੰਜਾਬ ਦੇ ਕਿਸਾਨਾਂ ਨੂੰ ਮੀਂਹ ਅਤੇ ਗੜੇਮਾਰੀ ਕਾਰਨ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਮਿਲੇਗਾ। ਬਠਿੰਡਾ ਅਤੇ ਸੰਗਰੂਰ ਦੇ ਕਿਸਾਨਾਂ ਲਈ ਮੁਆਵਜ਼ੇ ਦੀ ਰਕਮ ਮਨਜ਼ੂਰ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਚੋਣ ਕਮਿਸ਼ਨ ਤੋਂ ਮਨਜ਼ੂਰੀ ਲੈ ਲਈ ਹੈ। ਬਠਿੰਡਾ ਜ਼ਿਲ੍ਹੇ ਲਈ 15 ਕਰੋੜ ਤੋਂ ਵੱਧ ਅਤੇ ਸੰਗਰੂਰ ਜ਼ਿਲ੍ਹੇ ਲਈ 1 ਕਰੋੜ ਰੁਪਏ ਦੀ ਰਕਮ ਨੂੰ ਪ੍ਰਵਾਨਗੀ ਮਿਲੀ ਹੈ।