ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਕੀਤੀ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਬੁਲੰਦ
ਕੇਂਦਰ ਸਰਕਾਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
ਚੰਡੀਗੜ੍ਹ, 27 ਸਤੰਬਰ, 2021: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨ ਜੱਥੇਬੰਦੀਆਂ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਪ੍ਰਤੀ ਹਿਮਾਇਤ ਪ੍ਰਗਟਾਉਂਦਿਆਂ ਇਕ ਟਵੀਟ ਰਾਹੀਂ ਕਿਹਾ ਕਿ “ਮੈਂ ਕਿਸਾਨਾਂ ਦੇ ਨਾਲ ਖੜ੍ਹਾ ਹਾਂ ਤੇ ਕੇਂਦਰ ਸਰਕਾਰ ਨੁੰ ਅਪੀਲ ਕਰਦਾ ਹਾਂ ਕਿ ਉਹ ਤਿੰਨ ਕਿਸਾਨ ਵਿਰੋਧੀ ਕਾਨੁੰਨ ਖਾਰਜ ਕਰੇ।”ਉਹਨਾਂ ਕਿਹਾ ਕਿ ਸਾਡੇ ਕਿਸਾਨ ਇਕ ਸਾਲ ਤੋਂ ਜ਼ਿਆਦਾ ਸਮੇਂ ਤੋਂ ਆਪਣੇ ਹੱਕਾਂ ਲਈ ਲੜ ਰਹੇ ਹਨ ਤੇ ਇਹ ਸਮਾਂ ਹੈ ਕਿ ਉਹਨਾਂ ਦੀ ਆਵਾਜ਼ ਸੁਣੀ ਜਾਵੇ। ਉਹਨਾਂ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਾਂਤੀਪੂਰਨ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕਰਨ।
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਖੇਤਰੀ ਵਿਰੋਧੀ ਪਾਰਟੀਆਂ ਦੇ ਨਾਲ ਨਾਲ ਰਾਸ਼ਟਰੀ ਪਾਰਟੀਆਂ ਦਾ ਵੀ ਸਾਥ ਮਿਲ ਰਿਹਾ ਹੈ।