ਚੰਡੀਗੜ•, 25 ਫਰਵਰੀ:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਡੀ ਬੋਰਡ ਦੇ ਚੇਅਰਮੈਨ ਅਤੇ ਸਾਬਕਾ ਮੰਤਰੀ ਲਾਲ ਸਿੰਘ ਦੀ ਪਤਨੀ ਦੀ ਮੌਤ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦੀ ਮਾਤਾ 72 ਸਾਲਾ ਸੁਰਜੀਤ ਕੌਰ ਅੱਜ ਮੁਹਾਲੀ ਦੇ ਇੱਕ ਨਿੱਜੀ ਹਸਪਤਾਲ ਵਿਖੇ ਵਿਛੋੜਾ ਦੇ ਗਏ ਹਨ।
ਆਪਣੇ ਸ਼ੌਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਲਾਲ ਸਿੰਘ ਦੇ ਸਫਲ ਸਿਆਸੀ ਜੀਵਨ ਪਿੱਛੇ ਸੁਰਜੀਤ ਕੌਰ ਨੂੰ ਇੱਕ ਮਜ਼ਬੂਤ ਥੰਮ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੇ ਸੁਰਜੀਤ ਕੌਰ ਨੂੰ ਇੱਕ ਸ਼ਾਨਦਾਰ ਔਰਤ ਵਜੋਂ ਯਾਦ ਕੀਤਾ ਜੋ ਸਮਾਜਿਕ ਅਤੇ ਮਾਨਵੀ ਕਦਰਾਂ ਕੀਮਤਾਂ ਪ੍ਰਤੀ ਵਚਨਬੱਧ ਸਨ।
ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਮਿੱਤਰਾਂ ਨਾਲ ਆਪਣਾ ਦੁੱਖ ਸਾਂਝਾ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਪਰਿਵਾਰ ਨੂੰ ਬਲ ਬਖਸ਼ਨ ਵਾਸਤੇ ਪਰਮਾਤਮਾ ਅੱਗੇ ਅਰਦਾਸ ਕੀਤੀ ਅਤੇ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਸਮੁੱਚਾ ਕਾਂਗਰਸ ਪਰਿਵਾਰ ਸ੍ਰੀ ਲਾਲ ਸਿੰਘ ਦੇ ਪਰਿਵਾਰ ਨਾਲ ਹੈ।
ਸਾਬਕਾ ਪ੍ਰਧਾਨ ਮੰਤਰੀ Manmohan Singh ਦਾ ਦਿਹਾਂਤ
ਦਿੱਲੀ ਏਮਜ਼ ਵਿੱਚ ਲਏ ਆਖਰੀ ਸਾਹ ਨਵੀਂ ਦਿੱਲੀ 26 ਦਸੰਬਰ ( ਵਿਸ਼ਵ ਵਾਰਤਾ )-ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ...