ਪੰਜਾਬ ਦੇ ਰਾਜਪਾਲ ਨੇ ਕੀਤਾ ਬਠਿੰਡਾ ਕਿਸਾਨ ਮੇਲੇ ਦਾ ਉਦਘਾਟਨ

223
Advertisement

– ਯੂਨੀਵਰਸਿਟੀ ਮਾਹਿਰਾਂ ਅਤੇ ਕਿਸਾਨਾਂ ਦੇ ਸਮੁੱਚੇ ਤਾਲਮੇਲ ਦੀ ਪ੍ਰਸ਼ੰਸਾ ਕੀਤੀ

ਬਠਿੰਡਾ, 27 ਮਾਰਚ (ਵਿਸ਼ਵ ਵਾਰਤਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ, ਬਠਿੰਡਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ ਜਿਸ ਵਿੱਚ ਸ਼੍ਰੀ ਵੀ. ਪੀ. ਸਿੰਘ ਬਦਨੌਰ, ਮਾਨਯੋਗ ਰਾਜਪਾਲ ਪੰਜਾਬ ਅਤੇ ਚਾਂਸਲਰ ਪੀ.ਏ.ਯੂ. ਦੇ ਮੁੱਖ ਮਹਿਮਾਨ ਵਜੋਂ ਅਤੇ ਡਾ. ਮੋਹਨਪਾਲ ਸਿੰਘ ਈਸ਼ਰ ਵਾਈਸ ਚਾਂਸਲਰ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ

ਇਸ ਮੌਕੇ ਕਿਸਾਨਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਬਦਨੌਰ ਨੇ ਕਿਹਾ ਕਿ ਰਾਜਸਥਾਨ ਦੇ ਗੰਗਾਨਗਰ ਅਤੇ ਸੂਰਤਗੜ ਜ਼ਿਲੇ, ਜਿਨਾਂ ਨੂੰ ਕਿ ਛੋਟਾ ਪੰਜਾਬ ਹੀ ਕਿਹਾ ਜਾ ਸਕਦਾ ਹੈ, ਦੇ ਕਿਸਾਨਾਂ ਤੋਂ ਸਿੱਖਿਆ ਲੈ ਕੇ ਹੀ ਪੂਰਾ ਰਾਜਸਥਾਨ ਖੇਤੀ ਕਰ ਰਿਹਾ ਹੈ ਬਠਿੰਡਾ ਜ਼ਿਲੇ ਦੇ ਸਰਵਪੱਖੀ ਵਿਕਾਸ ਦੀ ਸ਼ਲਾਘਾ ਕਰਦਿਆਂ ਇਸ ਦਾ ਸਿਹਰਾਂ ਇਥੋਂ ਦੇ ਵਸਨੀਕਾਂ ਅਤੇ ਕਿਸਾਨਾਂ ਦੇ ਸਿਰ ਬੰਨਦਿਆਂ ਉਨਾਂ ਕਿਹਾ ਕਿ ਹਰੀ ਕ੍ਰਾਂਤੀ ਲਿਆ ਕੇ ਪੰਜਾਬ ਦੇ ਕਿਸਾਨਾਂ ਨੇ ਦੇਸ਼ ਦੇ ਅੰਨ ਭੰਡਾਰ ਨੂੰ ਭਰਪੂਰ ਕਰਨ ਵਿੱਚ ਜੋ ਭੂਮਿਕਾ ਨਿਭਾਈ ਹੈ ਉਸ ਲਈ ਸਮੁੱਚਾ ਦੇਸ਼ ਹੀ ਇਨਾਂ ਦਾ ਰਿਣੀ ਰਹੇਗਾ ਯੂਨੀਵਰਸਿਟੀ ਮਾਹਿਰਾਂ ਅਤੇ ਕਿਸਾਨਾਂ ਦੇ ਸਮੁੱਚੇ ਤਾਲਮੇਲ ਦੀ ਪ੍ਰਸ਼ੰਸਾ ਕਰਦਿਆਂ ਉਨਾਂ ਯੂਨੀਵਰਸਿਟੀ ਵੱਲੋਂ ਸੋਧੇ ਬੀਜਾਂ ਨੂੰ ਬੀਜਣ ਅਤੇ ਮਾਹਿਰਾਂ ਦੀ ਸਿਫ਼ਾਰਸ਼ਾਂ ਤੇ ਚੱਲਣ ਲਈ ਕਿਹਾ ਪਰਾਲੀ ਅਤੇ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਨਾ ਸਾੜਨ ਦੀ ਤਾਕੀਦ ਕਰਦਿਆਂ ਉਨਾਂ ਹੈਪੀ ਸੀਡਰ ਅਤੇ ਹੋਰ ਤਕਨੀਕਾਂ ਨੂੰ ਅਪਨਾਉਣ ਲਈ ਕਿਹਾ

ਉਨਾਂ ਕਿਹਾ ਕਿ ਖੇਤੀ ਹੀ ਇਕੋ-ਇੱਕ ਅਜਿਹਾ ਧੰਦਾ ਹੈ, ਜਿਸ ਦੇ ਇੱਕ ਇੱਕ ਬੀਜ ਤੋਂ ਵੱਡੀ ਮਾਤਰਾ ਵਿੱਚ ਉਤਪਾਦਨ ਪੈਦਾ ਕੀਤਾ ਜਾ ਸਕਦਾ ਹੈ, ਸੋ ਲੋੜ ਹੈ ਇਸ ਖੇਤਰ ਨੂੰ ਹੋਰ ਅੱਗੇ ਲਿਜਾਣ ਦੀ ਤਾਂ ਜੋ ਸਾਡਾ ਕਿਸਾਨ ਖੁਸ਼ਹਾਲ ਹੋ ਸਕੇ ਖੇਤੀ ਦੇ ਨਾਲ ਨਾਲ ਡੇਅਰੀ ਪਾਲਣ ਅਤੇ ਹੋਰ ਸਹਾਇਕ ਧੰਦਿਆਂ ਨੂੰ ਅਪਨਾਉਣ ਤੇ ਜ਼ੋਰ ਦਿੰਦਿਆਂ ਉਨਾਂ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਸੁਰੱਖਿਅਤ ਆਮਦਨ ਵਿੱਚ ਵਾਧਾ ਕਰਨ ਵਿੱਚ ਮੱਦਦ ਮਿਲੇਗੀ ਸਿੱਖਿਆ ਦੇ ਖੇਤਰ ਵਿੱਚ ਵੱਧ ਤੋਂ ਵੱਧ ਨਿਵੇਸ਼ ਕਰਨ ਦੀ ਸਿਫ਼ਾਰਸ਼ ਕਰਦਿਆਂ ਉਨਾਂ ਬੱਚਿਆਂ ਨੂੰ ਉਚੇਰੀ ਸਿੱਖਿਆ ਪ੍ਰਦਾਨ ਕਰਨ ਦੀ ਸਲਾਹ ਦਿੱਤੀ

ਇਸ ਮੌਕੇ ਡਾ. ਬਲਦੇਵ ਸਿੰਘ ਢਿਲੋਂ, ਵਾਈਸ ਚਾਂਸਲਰ, ਪੀ.ਏ.ਯੂ. ਨੇ ਕਿਸਾਨ ਮੇਲੇ ਦੇ ਉਦੇਸ਼ ‘ਆਓ ਖੇਤੀ ਖਰਚ ਘਟਾਈਏ, ਵਾਧੂ ਪਾਣੀ ਖਾਦ ਨਾ ਪਾਈਏ, ਸਹਾਇਕ ਧੰਦੇ ਨਾਲ ਅਪਣਾ ਕੇ, ਖੇਤੀ ਲਾਹੇਵੰਦ ਬਣਾਈਏ’ ਤੇ ਚਾਨਣ ਪਾਉਂਦਿਆਂ ਖੇਤੀ ਸਾਧਨਾਂ ਦਾ ਹਿਸਾਬ ਕਿਤਾਬ ਰੱਖਣ, ਕੁਦਰਤੀ ਸੋਮਿਆਂ ਦੀ ਸਾਂਭ-ਸੰਭਾਲ ਕਰਨ, ਲੋੜ ਅਨੁਸਾਰ ਕੀਟ ਨਾਸ਼ਕ ਰਸਾਇਣਾਂ ਦੀ ਵਰਤੋਂ ਕਰਨ ਲਈ ਕਿਹਾ ਕਿਸਾਨ ਮੇਲਿਆਂ ਰਾਹੀਂ ਕਿਸਾਨਾਂ ਤੋਂ ਯੂਨੀਵਰਸਿਟੀ ਦੀਆਂ ਨਵੀਆਂ ਖੋਜਾਂ ਦੀ ਕਾਰਗੁਜ਼ਾਰੀ ਬਾਰੇ ਮਿਲਣ ਵਾਲੀ ਫੀਡ ਬੈਕ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਉਨਾਂ ਕਿਹਾ ਕਿ ਇਸ ਨਾਲ ਸਾਨੂੰ ਖੇਤੀ ਖੋਜ ਅਤੇ ਪਸਾਰ ਕਾਰਜਾਂ ਵਿੱਚ ਨਵੇਂ ਦਿਸ਼ਾ-ਨਿਰਦੇਸ਼ ਦੇਣ ਵਿੱਚ ਮੱਦਦ ਮਿਲਦੀ ਹੈ ਯੂਨੀਵਰਸਿਟੀ ਮਾਹਿਰਾਂ ਨਾਲ ਈ ਮੇਲ, ਵੱਟਸਅੱਪ ਅਤੇ ਸੋੋਸ਼ਲ ਮੀਡੀਆ ਦੇ ਹੋਰ ਸਾਧਨਾਂ ਰਾਹੀਂ ਵੱਧ ਤੋਂ ਵੱਧ ਜੁੜਣ ਦੀ ਅਪੀਲ ਕਰਦਿਆਂ ਉਨਾਂ ‘ਸਾਦੇ ਵਿਆਹ ਸਾਦੇ ਭੋਗ, ਨਾ ਕਰਜਾ ਨਾ ਚਿੰਤਾ ਰੋਗ’ ਦੇ ਨਾਅਰੇ ਤੇ ਚੱਲਦਿਆਂ ਸਾਦਗੀ ਵਾਲਾ ਜੀਵਨ ਜਿਉਣ ਅਤੇ ਸਮਾਜਿਕ ਸਮਾਗਮਾਂ ਮੌਕੇ ਚਾਦਰ ਵੇਖ ਕੇ ਪੈਰ ਪਸਾਰਨ ਦੀ ਤਾਕੀਦ ਕੀਤੀ

ਇਸ ਮੌਕੇ ਡਾ. ਮੋਹਨਪਾਲ ਸਿੰਘ ਈਸ਼ਰ, ਵਾਈਸ ਚਾਂਸਲਰ, ਮਹਾਰਾਜਾ ਰਣਜੀਤ ਸਿੰਘ, ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਨੇ ਪੀ.ਏ.ਯੂ. ਦੀਆਂ ਖੋਜ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਸਾਡਾ ਕਿਸਾਨ ਅਤੇ ਸਾਡੀ ਖੇਤੀ ਸੰਕਟ ਵਿੱਚ ਹੈ ਅਤੇ ਇਸ ਨੂੰ ਅਸੀਂ ਵਿਗਿਆਨਕ ਲੀਹਾਂ ਤੇ ਚੱਲਦਿਆਂ ਹੀ ਨਜਿੱਠ ਸਕਦੇ ਹਾਂ ਹਰੀ ਕ੍ਰਾਂਤੀ, ਨੀਲੀ ਕ੍ਰਾਂਤੀ ਅਤੇ ਚਿੱਟੀ ਕ੍ਰਾਂਤੀ ਨੂੰ ਸਫ਼ਲ ਕਰਨ ਵਾਲੇ ਪੰਜਾਬ ਦੇ ਕਿਸਾਨਾਂ ਦੀ ਮਿਹਨਤ ਦਾ ਬਣਦਾ ਮੁੱਲ ਮੋੜਨ ਲਈ ਨਵੀਆਂ ਨੀਤੀਆਂ ਉਲੀਕਣ ਦੀ ਸਿਫ਼ਾਰਸ਼ ਕਰਦਿਆਂ ਉਨਾਂ ਕਿਹਾ ਕਿ ਸਾਡਾ ਦੇਸ਼ ਤਾਂ ਹੀ ਤਰੱਕੀ ਕਰ ਸਕਦਾ ਹੈ ਜੇਕਰ ਸਾਡਾ ਕਿਸਾਨ ਖੁਸ਼ਹਾਲ ਹੈ
ਇਸ ਮੌਕੇ ਡਾ. ਨਵਤੇਜ ਸਿੰਘ ਬੈਂਸ, ਨਿਰਦੇਸ਼ਕ ਖੋਜ, ਪੀ.ਏ.ਯੂ. ਨੇ ਯੂਨੀਵਰਸਿਟੀ ਦੀਆਂ ਖੋਜ ਪ੍ਰਾਪਤੀਆਂ ਬਾਰੇ ਚਾਨਣਾ ਪਾਉਂਦਿਆਂ ਵਿਕਸਿਤ ਕੀਤੀਆਂ ਨਵੀਆਂ ਕਿਸਮਾਂ ਝੋਨੇ ਦੀ ਪੀ.ਆਰ-127, ਨਰਮੇ ਦੀ ਪੀ.ਏ.ਯੂ. ਬੀਟੀ 1, ਦੇਸੀ ਕਪਾਹ ਦੀ ਐਲ ਡੀ 949 ਅਤੇ ਹੋਰ ਕਿਸਮਾਂ ਬਾਰੇ ਜਾਣਕਾਰੀ ਦੇਣ ਦੇ ਨਾਲ ਨਾਲ ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਬਾਰੇ ਦੱਸਿਆ

ਇਸ ਮੌਕੇ ਡਾ. ਜਸਕਰਨ ਸਿੰਘ ਮਾਹਲ, ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਨੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਰਹੇ ਕਿਸਾਨਾਂ, ਪਤਵੰਤਿਆਂ ਅਤੇ ਵਿਸ਼ਾ ਮਾਹਿਰਾਂ ਦਾ ਨਿੱਘਾ ਸਵਾਗਤ ਕਰਦਿਆਂ ਕਿਸਾਨ ਮੇਲਿਆਂ ਦੀ ਹੋਰਾਂ ਮੇਲਿਆਂ ਨਾਲੋਂ ਵਿਲੱਖਣਤਾਂ ਬਾਰੇ ਦੱਸਿਆ ਪੀ.ਏ.ਯੂ. ਵੱਲੋਂ ਛੱਪਦੇ ਮਹੀਨਾਵਾਰ ਖੇਤੀ ਰਸਾਲੇ ‘ਚੰਗੀ ਖੇਤੀ’, ‘ਪ੍ਰੋਗਰੈਸਿਵ ਫਾਰਮਿੰਗ’ ਤੋਂ ਇਲਾਵਾ ਹੋਰ ਖੇਤੀ ਸਾਹਿਤ ਨਾਲ ਵੱਧ ਤੋਂ ਵੱਧ ਜੁੜਨ ਦੀ ਅਪੀਲ ਕਰਦਿਆਂ ਉਨਾਂ ਵਿਗਿਆਨਿਕ ਲੀਹਾਂ ਤੇ ਚੱਲਦਿਆਂ ਯੂਨੀਵਰਸਿਟੀ ਸਿਫ਼ਾਰਸਾਂ ਮੁਤਾਬਕ ਖੇਤੀ ਕਰਨ ਦੀ ਅਪੀਲ ਕੀਤੀ ਇਸ ਮੌਕੇ ਜਿਲਾ ਪ੍ਰਸ਼ਾਸਨ ਵਿਚੋਂ ਆਲਾ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ ਇਸ ਮੌਕੇ ਡਾ. ਪਰਮਜੀਤ ਸਿੰਘ, ਨਿਰਦੇਸ਼ਕ, ਖੇਤਰੀ ਖੋਜ ਕੇਂਦਰ, ਬਠਿੰਡਾ ਨੇ ਸਾਰਿਆਂ ਦਾ ਧੰਨਵਾਦ ਕੀਤਾ

Advertisement

LEAVE A REPLY

Please enter your comment!
Please enter your name here