ਪੰਜਾਬ ਦੇ ਰਾਜਪਾਲ ਨੇ ਵਿਸਾਖੀ, ਮਹਾਵੀਰ ਜਯੰਤੀ ਅਤੇ ਅੰਬੇਡਕਰ ਜਯੰਤੀ ‘ਤੇ ਲੋਕਾਂ ਨੂੰ ਦਿੱਤੀ ਵਧਾਈ
ਪੜ੍ਹੋੋ, ਵਧਾਈ ਸੰਦੇਸ਼
ਚੰਡੀਗੜ੍ਹ, 14ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀਲਾਲ ਪੁਰੋਹਿਤ ਨੇ ਮਹਾਵੀਰ ਜਯੰਤੀ, ਵਿਸਾਖੀ ਅਤੇ ਅੰਬੇਡਕਰ ਜਯੰਤੀ ‘ਤੇ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਨਿੱਘੀ ਵਧਾਈ ਦਿੱਤੀ ਹੈ।
ਆਪਣੇ ਸੰਦੇਸ਼ ਵਿੱਚ ਰਾਜਪਾਲ ਨੇ ਕਿਹਾ ਕਿ ਵਿਸਾਖੀ ਦਾ ਪੰਜਾਬ ਦੇ ਲੋਕਾਂ ਖਾਸ ਕਰਕੇ ਸਿੱਖ ਕੌਮ ਲਈ ਵਿਸ਼ੇਸ਼ ਮਹੱਤਵ ਹੈ ਕਿਉਂਕਿ ਇਸ ਦਿਨ ਖਾਲਸਾ ਪੰਥ ਦਾ ਜਨਮ ਹੋਇਆ ਸੀ। ਵਿਸਾਖੀ ਵਾਢੀ ਦੇ ਸੀਜ਼ਨ ਦੀ ਸ਼ੁਰੂਆਤ ਵੀ ਦਰਸਾਉਂਦੀ ਹੈ, ਜਦੋਂ ਕਿਸਾਨ ਆਪਣੀ ਮਿਹਨਤ ਦਾ ਫਲ ਵੱਢਦੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਨੂੰ ਉਤਸ਼ਾਹ ਨਾਲ ਮਨਾਉਣ ਅਤੇ ਚੰਗੀ ਅਤੇ ਭਰਪੂਰ ਫ਼ਸਲ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਅਤੇ ਸੂਬੇ ਦੀ ਖੁਸ਼ਹਾਲੀ ਲਈ ਅਰਦਾਸ ਕਰਨ।
ਰਾਜਪਾਲ ਨੇ ਡਾ: ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ 131ਵੀਂ ਜਯੰਤੀ ‘ਤੇ ਯਾਦ ਕੀਤਾ। ਉਨ੍ਹਾਂ ਕਿਹਾ, ”ਡਾ. ਅੰਬੇਡਕਰ ਨੇ ਆਪਣਾ ਸਾਰਾ ਜੀਵਨ ਸਮਾਜਿਕ ਨਿਆਂ ਅਤੇ ਸਮਾਨਤਾ ਦੀਆਂ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਅਤੇ ਸਮਾਜ ਦੇ ਹੇਠਲੇ ਵਰਗਾਂ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਸਮਰਪਿਤ ਕੀਤਾ। ਮੈਂ ਲੋਕਾਂ ਨੂੰ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਅਤੇ ਮਨੁੱਖਤਾ ਦੀ ਸੇਵਾ ਲਈ ਸਮਰਪਿਤ ਕਰਨ ਦੀ ਅਪੀਲ ਕਰਦਾ ਹਾਂ।
ਉਨ੍ਹਾਂ ਕਿਹਾ ਕਿ ਭਗਵਾਨ ਮਹਾਵੀਰ ਨੇ ਸਾਨੂੰ ਅੰਦਰੂਨੀ ਖੁਸ਼ੀ ਅਤੇ ਆਨੰਦ ਨਾਲ ਭਰਪੂਰ ਜੀਵਨ ਜਿਊਣ ਲਈ ਅਹਿੰਸਾ, ਸੱਚਾਈ ਅਤੇ ਸ਼ੁੱਧਤਾ ਦੇ ਸਿਧਾਂਤ ਸਿਖਾਏ ਹਨ। ਉਨ੍ਹਾਂ ਸਮੂਹ ਲੋਕਾਂ ਨੂੰ ਭਗਵਾਨ ਮਹਾਂਵੀਰ ਦੀਆਂ ਮਹਾਨ ਸਿੱਖਿਆਵਾਂ ‘ਤੇ ਚੱਲਣ ਦਾ ਸੱਦਾ ਦਿੱਤਾ।