ਪੰਜਾਬ ਦੇ ਸਰਹੱਦੀ ਇਲਾਕੇ ‘ਚ ਘੁਸਪੈਠ ਦੀ ਕੋਸ਼ਿਸ਼
ਚੰਡੀਗੜ੍ਹ,11ਅਗਸਤ(ਵਿਸ਼ਵ ਵਾਰਤਾ)- ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਥੇਕਲਾਂ ਨੇੜੇ ਬੀਐਸਐਫ ਨੇ ਇੱਕ ਘੁਸਪੈਠੀਏ ਨੂੰ ਮਾਰ ਦਿੱਤਾ ਹੈ। ਬੀਐਸਐਫ ਦੇ ਪੰਜਾਬ ਫਰੰਟੀਅਰ ਦੇ ਪੀਆਰਓ ਨੇ ਦੱਸਿਆ, ਅੱਜ 11 ਅਗਸਤ ਨੂੰ ਸਵੇਰੇ ਫੌਜ ਨੇ ਸਰਹੱਦ ਨੇੜੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਅੰਦਰ ਆਉਂਦੇ ਦੇਖਿਆ ਗਿਆ। ਫੌਜ ਦੇ ਜਵਾਨਾਂ ਨੇ ਪਹਿਲਾਂ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਨਾ ਮੰਨਿਆ ਤਾਂ ਬੀਐਸਐਫ ਨੂੰ ਗੋਲੀ ਚਲਾਉਣੀ ਪਈ ਜਿਸ ਵਿੱਚ ਘੁਸਪੈਠੀਏ ਦੀ ਮੌਤ ਹੋ ਗਈ।