ਪੰਜਾਬ ਦੇ ਸਾਬਕਾ ਸਿਹਤ ਮੰਤਰੀ ਦੇ ਪੋਤੇ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਚੰਡੀਗੜ੍ਹ, 24ਅਪ੍ਰੈਲ(ਵਿਸ਼ਵ ਵਾਰਤਾ)- ਲੁਧਿਆਣਾ ਭਾਜਪਾ ਆਗੂ ਅਤੇ ਸਾਬਕਾ ਸਿਹਤ ਮੰਤਰੀ ਮਰਹੂਮ ਸਤਪਾਲ ਗੋਸਾਈ ਦੇ ਪੋਤੇ ਅਮਿਤ ਗੋਸਾਈ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਵਟਸਐਪ ‘ਤੇ ਆਈ ਕਾਲ ਪਾਕਿਸਤਾਨ ਤੋਂ ਸੀ। ਮੁਲਜ਼ਮ ਨੇ ਆਪਣੇ ਆਪ ਨੂੰ ਸੀਆਈਡੀ ਅਧਿਕਾਰੀ ਦੱਸਿਆ। ਅਮਿਤ ਗੋਸਾਈ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਪੁਲਿਸ ਜਾਂਚ ਕਰ ਰਹੀ ਹੈ।