ਪੰਜਾਬ ਪੁਲਿਸ ਦੇ SP ਤੇ CIA ਇੰਚਾਰਜ ਸਮੇਤ ਚਾਰ ਕਾਂਸਟੇਬਲਾਂ ਵਿਰੁੱਧ ਮੁਕੱਦਮਾ ਦਰਜ
ਚੰਡੀਗੜ੍ਹ,26ਸਤੰਬਰ(ਵਿਸ਼ਵ ਵਾਰਤਾ) ਮੁਕਤਸਰ ਸਾਹਿਬ ਬਾਰ ਐਸੋਸੀਏਸ਼ਨ ਦੇ ਇੱਕ ਵਕੀਲ ਤੇ ਉਸਦੇ ਸਾਥੀ ਨਾਲ ਪੰਜਾਬ ਪੁਲਿਸ ਵੱਲੋਂ ਅਣਮਨੁੱਖੀ ਤਸ਼ੱਦਦ ਦੇ ਇਲਜ਼ਾਮ ਮਾਮਲੇ ‘ਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਬਾਰ ਐਸੋਸੀਏਸ਼ਨ ਵੱਲੋਂ ਪੰਜਾਬ ਅਤੇ ਹਰਿਆਣਾ ਦੀਆਂ ਅਦਾਲਤਾਂ ਵਿੱਚ ਆਪਣਾ ਕੰਮਕਾਜ ਠੱਪ ਕੀਤੇ ਜਾਣ ਦਾ ਪਤਾ ਲੱਗਣ ਤੋਂ ਬਾਅਦ ਦੇਰ ਰਾਤ ਪੰਜਾਬ ਸਰਕਾਰ ਹਰਕਤ ਵਿੱਚ ਆਈ ਤੇ ਬੀਤੀ ਦੇਰ ਰਾਤ ਸ੍ਰੀ ਮੁਕਤਸਰ ਸਾਹਿਬ ਦੇ ਐਸਪੀ (ਡੀ) ਰਮਨਦੀਪ ਸਿੰਘ ਭੁੱਲਰ ਸਮੇਤ ਸੀਆਈਏ ਇੰਚਾਰਜ ਰਮਨ ਕੰਬੋਜ ਅਤੇ ਚਾਰ ਕਾਂਸਟੇਬਲ ਹਰਬੰਸ ਸਿੰਘ, ਭੁਪਿੰਦਰ, ਗੁਰਪ੍ਰੀਤ ਸਿੰਘ ਅਤੇ ਦਾਰਾ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।