ਪੰਜਾਬ ਪੁਲਿਸ ਵੱਲੋਂ ਗੈਂਗਸਟਰ ਗੋਲਡੀ ਬਰਾੜ ਦੇ ਸਾਥੀਆਂ ਨੂੰ ਫੜਨ ਲਈ ਵੱਖ-ਵੱਖ ਥਾਵਾਂ ਤੇ ਛਾਪੇਮਾਰੀ
ਚੰਡੀਗੜ੍ਹ,21ਸਤੰਬਰ(ਵਿਸ਼ਵ ਵਾਰਤਾ) ਪੰਜਾਬ ਪੁਲਿਸ ਵੱਲੋਂ ਅੱਜ ਗੈਂਗਸਟਰ ਗੋਲਡੀ ਬਰਾੜ ਦੇ ਕਰੀਬੀ ਸਾਥੀਆਂ ਨੂੰ ਫੜਨ ਲਈ ਵੱਡੀ ਕਾਰਵਾਈ ਕੀਤੀ ਗਈ ਹੈ। ਗੋਲਡੀ ਬਰਾੜ ਦੇ ਸਾਥੀਆਂ ਨੂੰ ਫੜਨ ਲਈ ਪੰਜਾਬ ਭਰ ਵਿੱਚ ਛਾਪੇਮਾਰੀ ਕੀਤੀ ਗਈ। ਮੋਗਾ, ਫ਼ਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਦਿਹਾਤੀ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਛਾਪੇਮਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ ਗੋਲਡੀ ਬਰਾੜ, ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜਿਆ ਹੋਇਆ ਹੈ ਅਤੇ ਉਸ ਵਿਰੁੱਧ ਕਤਲ, ਕਤਲ ਦੀ ਕੋਸ਼ਿਸ਼ ਅਤੇ ਹਥਿਆਰਾਂ ਦੀ ਤਸਕਰੀ ਸਮੇਤ ਲਗਭਗ 13ਪਰਚੇ ਦਰਜ ਹਨ।