ਪੰਜਾਬ ਪੁਲਿਸ ਵੱਲੋਂ ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਕਾਰਕੁਨ ਗ੍ਰਿਫਤਾਰ, ਹਥਿਆਰ ਬਰਾਮਦ
ਚੰਡੀਗੜ੍ਹ,28ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਖਾਲਿਸਤਾਨ ਪੱਖੀ ਸੰਗਠਨਾਂ ਦੇ ਇੱਕ ਮਾਡਿਊਲ ਨੂੰ ਤੋੜਨ ਵਿੱਚ ਸਫਲਤਾ ਹਾਸਲ ਕੀਤੀ ਹੈ। ਐਸਏਐਸ ਨਗਰ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ 4 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਵਿਅਕਤੀ ਤਿਉਹਾਰਾਂ ਦੇ ਦਿਨਾਂ ‘ਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਯੋਜਨਾ ਬਣਾ ਰਹੇ ਸਨ। ਇਨ੍ਹਾਂ ਕੋਲੋਂ ਭਾਰੀ ਮਾਤਰਾ ਵਿਚ ਹਥਿਆਰ ਵੀ ਬਰਾਮਦ ਹੋਏ ਹਨ।
ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਐਸਏਐਸ ਨਗਰ ਪੁਲਿਸ ਦੇ ਸੀਆਈਏ ਵਿੰਗ ਨੇ ਇੱਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਸੰਗਠਨ ਦੇ ਮੈਂਬਰਾਂ ਦੇ ਪਾਕਿਸਤਾਨ ‘ਚ ਬੈਠੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਨਾਲ ਸਬੰਧ ਹਨ।