ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਧਾਨ ਦਾ ਐਲਾਨ
ਚੰਡੀਗੜ੍ਹ, 12 ਅਗਸਤ (ਵਿਸ਼ਵ ਵਾਰਤਾ) ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦੇ ਪ੍ਰਧਾਨ ਦਾ ਐਲਾਨ ਕਰ ਦਿੱਤਾ ਗਿਆ ਹੈ। ਮੋਹਿਤ ਮਹਿੰਦਰਾ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਯੂਥ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਭਾਰਤੀ ਯੂਥ ਕਾਂਗਰਸ ਦੇ ਪ੍ਰਧਾਨ ਸ੍ਰੀਨਿਵਾਸ ਬੀ.ਵੀ. ਵੱਲੋਂ ਇਕ ਅਧਿਕਾਰਤ ਪੱਤਰ ਜਾਰੀ ਕਰਕੇ ਇਸ ਦਾ ਐਲਾਨ ਕੀਤਾ ਗਿਆ। ਪਹਿਲਾਂ ਪੰਜਾਬ ਯੂਥ ਕਾਂਗਰਸ ਦੀਆਂ ਚੋਣਾਂ ਹੋਈਆਂ ਸਨ ਅਤੇ ਹੁਣ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਦਾ ਅਧਿਕਾਰਤ ਐਲਾਨ ਵੀ ਕਰ ਦਿੱਤਾ ਗਿਆ ਹੈ।