ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ ਨੂੰ
ਲਏ ਜਾ ਸਕਦੇ ਹਨ ਵੱਡੇ ਫ਼ੈਸਲੇ
ਚੰਡੀਗੜ੍ਹ, 20ਫਰਵਰੀ (ਵਿਸ਼ਵ ਵਾਰਤਾ) ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਕੱਲ੍ਹ 21 ਫਰਵਰੀ ,ਦਿਨ ਮੰਗਲਵਾਰ ਦੁਪਹਿਰ 12 ਵਜੇ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ। ਸੰਭਾਵਨਾ ਹੈ ਕਿ ਇਸ ਮੀਟਿੰਗ ਵਿਚ ਪੰਜਾਬ ਸਰਕਾਰ ਪਹਿਲੀਆਂ ਮੀਟਿੰਗਾਂ ਦੀ ਤਰ੍ਹਾਂ ਹੀ ਵੱਡੇ ਫ਼ੈਸਲੇ ਲੈ ਸਕਦੀ ਹੈ।
ਜ਼ਿਕਰਯੋਗ ਹੈ ਕਿ ਕੱਲ੍ਹ 21 ਫਰਵਰੀ ਨੂੰ ਭਾਸ਼ਾ ਦਿਵਸ ਵੀ ਹੈ ਅਤੇ ਉਸ ਦਿਨ ਸਰਕਾਰ ਸਕੂਲਾਂ ਕਾਲਜਾਂ ਵਿਚ ਪੰਜਾਬੀ ਵਿਸ਼ੇ ਬਾਰੇ ਮਹੱਤਵਪੂਰਨ ਫ਼ੈਸਲਾ ਲੈ ਸਕਦੀ ਹੈ। ਇਸ ਮੀਟਿੰਗ ਵਿੱਚ ਸਰਕਾਰ ਬਜਟ ਸੈਸ਼ਨ ਸੱਦਣ ਬਾਰੇ ਵੀ ਵਿਚਾਰ ਚਰਚਾ ਕਰ ਸਕਦੀ ਹੈ।