ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ,11ਅਗਸਤ(ਵਿਸ਼ਵ ਵਾਰਤਾ)- ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਇਹ ਮੀਟਿੰਗ ਬਾਅਦ ਦੁਪਹਿਰ 2 ਵਜੇ ਸਿਵਲ ਸਕੱਤਰੇਤ ਵਿਖੇ ਹੋਵੇਗੀ। ਖ਼ਦਸ਼ਾ ਹੈ ਕਿ ਮੀਟਿੰਗ ਵਿੱਚ ਵਿਵਾਦਾਂ ਵਿੱਚ ਘਿਰੇ ਦੋ ਕੈਬਨਿਟ ਮੰਤਰੀਆਂ ਨੂੰ ਹਟਾਇਆ ਜਾ ਸਕਦਾ ਹੈ। ਪੰਜਾਬ ਨਾਲ ਸਬੰਧਤ ਕਈ ਵੱਡੇ ਫੈਸਲਿਆਂ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ।