ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਵੱਡੇ ਫੈਸਲੇ ਲਏ ਜਾਣ ਦੀ ਸੰਭਾਵਨਾ
ਚੰਡੀਗੜ੍ਹ, 9ਮਾਰਚ(ਵਿਸ਼ਵ ਵਾਰਤਾ)- ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ 9 ਮਾਰਚ ਨੂੰ ਸਵੇਰੇ 11 ਵਜੇ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਗਈ ਹੈ। ਪਹਿਲਾਂ ਇਹ ਮੀਟਿੰਗ ਪੰਜਾਬ ਸਿਵਲ ਸਕੱਤਰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਸੀ, ਪਰ ਹੁਣ ਇਹ ਮੀਟਿੰਗ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਹੋਵੇਗੀ। ਅੱਜ ਹੋਣ ਵਾਲੀ ਮੀਟਿੰਗ ਵਿੱਚ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮੰਤਰੀ ਮੰਡਲ ਵੱਲੋਂ ਵੱਡੇ ਲੋਕ ਪੱਖੀ ਫੈਸਲੇ ਲਏ ਜਾਣ ਅਤੇ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਵਾਲੇ ਕੁਝ ਬਿੱਲ ਪਾਸ ਕੀਤੇ ਜਾਣ ਦੀ ਉਮੀਦ ਹੈ।