ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

0
74

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ

ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ – ਮੁੱਖ ਮੰਤਰੀ ਮਾਨ

ਪੜ੍ਹੋ, ਹੋਰ ਕਿਹੜੇ ਮਸਲਿਆਂ ਨੂੰ ਲੈ ਕੇ ਹੋਈ ਵਿਚਾਰ ਚਰਚਾ

ਚੰਡੀਗੜ੍ਹ,5ਅਕਤੂਬਰ(ਵਿਸ਼ਵ ਵਾਰਤਾ)-ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਹੰਗਾਮੀ ਮੀਟਿੰਗ ਸੱਦੀ ਸੀ। ਪੰਜਾਬ ਮੰਤਰੀ ਮੰਡਲ ਦੀ ਇਹ ਹੰਗਾਮੀ ਮੀਟਿੰਗ ਕਰੀਬ 45 ਮਿੰਟ ਤੱਕ ਚੱਲੀ। ਜਿਸ ਵਿੱਚ ਕਈ ਅਹਿਮ ਮਸਲਿਆਂ ਨੂੰ ਲੈ ਵਿਚਾਰ-ਚਰਚਾ ਕੀਤੀ ਗਈ ਤੇ ਪੰਜਾਬ ਕੈਬਨਿਟ ਵੱਲੋਂ ਕਈ ਅਹਿਮ ਫੈਸਲੇ ਵੀ ਲਏ ਗਏ ਹਨ। 

ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੀਟਿੰਗ ਦੌਰਾਨ ਹੋਈ ਵਿਚਾਰ-ਚਰਚਾ ਤੇ ਫੈਸਲਿਆਂ ਦੀ ਜਾਣਕਾਰੀ ਸਾਂਝੀ ਕੀਤੀ ਹੈ।

https://x.com/BhagwantMann/status/1709808862541357499?s=20

 

ਉਹਨਾਂ ਨੇ ਸ਼ੋਸ਼ਲ ਮੀਡੀਆ ਤੇ ਲਿਖਿਆ “ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਸੱਦੀ ਗਈ….ਜਿਸ ਵਿੱਚ ਨਵੇਂ AG ਨੂੰ ਕੈਬਨਿਟ ਵਲੋਂ ਪ੍ਰਵਾਨਗੀ ਦਿੱਤੀ ਗਈ…ਨਵੇਂ AG ਵਜੋਂ ਗੁਰਮਿੰਦਰ ਸਿੰਘ ਦੇ ਨਾਮ ਨੂੰ ਕੈਬਨਿਟ ਨੇ ਪ੍ਰਵਾਨਗੀ ਦਿੱਤੀ… ਨਾਲ ਹੀ SYL ਦੇ ਮਸਲੇ ਨੂੰ ਲੈਕੇ ਵੀ ਮੀਟਿੰਗ ‘ਚ ਚਰਚਾ ਹੋਈ…ਕਿਸੇ ਵੀ ਕੀਮਤ ‘ਤੇ ਇੱਕ ਬੂੰਦ ਵੀ ਵਾਧੂ ਪਾਣੀ ਕਿਸੇ ਹੋਰ ਸੂਬੇ ਨੂੰ ਨਹੀਂ ਦਿੱਤਾ ਜਾਵੇਗਾ… ਜਲਦ ਮਾਨਸੂਨ ਇਜਲਾਸ ਸੱਦਣ ‘ਤੇ ਵੀ ਵਿਚਾਰ ਹੋਇਆ… ਕਈ ਹੋਰ ਲੋਕ ਪੱਖੀ ਫੈਸਲਿਆਂ ਨੂੰ ਵੀ ਮਨਜ਼ੂਰੀ ਦਿੱਤੀ…”