ਪੰਜਾਬ ਵਜ਼ਾਰਤ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਦੇ ਲਾਗੂ ਕਰਨ ਲਈ ਲਈ ਐਸ.ਓ.ਪੀ. ਤਿਆਰ ਕਰਨ ਵਾਸਤੇ ਅਫਸਰਾਂ ਦੀ ਕਮੇਟੀ ਨੂੰ ਕਾਰਜ-ਬਾਅਦ ਪ੍ਰਵਾਨਗੀ
ਚੰਡੀਗੜ੍ਹ,21ਫਰਵਰੀ(ਵਿਸ਼ਵ ਵਾਰਤਾ)-ਮੰਤਰੀ ਮੰਡਲ ਨੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਨਿਰਧਾਰਤ ਸੰਚਾਲਨ ਵਿਧੀ (ਐਸ.ਓ.ਪੀ.) ਬਣਾਉਣ ਵਾਸਤੇ ਵਿੱਤ ਵਿਭਾਗ ਵੱਲੋਂ ਗਠਿਤ ਅਧਿਕਾਰੀਆਂ ਦੀ ਕਮੇਟੀ ਨੂੰ ਕਾਰਜ-ਬਾਅਦ ਪ੍ਰਵਾਨਗੀ ਦੇ ਦਿੱਤੀ ਹੈ। ਵਿੱਤ ਵਿਭਾਗ, ਪੰਜਾਬ ਨੇ ਆਪਣੇ ਨੋਟੀਫਿਕੇਸ਼ਨ ਨੰਬਰ 02/01/2022-2FPPC/153-159, ਮਿਤੀ 18.11.2022 ਰਾਹੀਂ, ਡਿਫਾਈਂਡ ਕੰਟਰੀਬਿਊਟਰੀ ਪੈਨਸ਼ਨ ਸਕੀਮ (ਐਨ.ਪੀ.ਐਸ.) ਅਧੀਨ ਆਉਂਦੇ ਪੰਜਾਬ ਸਰਕਾਰ ਦੇ ਸਾਰੇ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਹੈ।
ਇਸ ਨੋਟੀਫਿਕੇਸ਼ਨ ਦੀ ਲਗਾਤਾਰਤਾ ਵਿੱਚ ਵਿੱਤ ਵਿਭਾਗ ਦੇ ਨੋਟੀਫਿਕੇਸ਼ਨ ਨੰਬਰ 02/01/2020-22FPPC/09 ਮਿਤੀ 27.01.2023 ਰਾਹੀਂ ਗਠਿਤ ਅਫਸਰਾਂ ਦੀ ਕਮੇਟੀ ਨੂੰ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਕਾਰਜ-ਬਾਅਦ ਪ੍ਰਵਾਨਗੀ ਦਿੱਤੀ ਗਈ ਹੈ। ਅਫਸਰਾਂ ਦੀ ਕਮੇਟੀ ਦੀਆਂ ਸਿਫ਼ਾਰਸ਼ਾਂ ‘ਤੇ ਵਿਚਾਰ ਕਰਨ ਲਈ ਆਮ ਰਾਜ ਪ੍ਰਬੰਧ ਵਿਭਾਗ (ਕੈਬਨਿਟ ਮਾਮਲੇ ਬ੍ਰਾਂਚ) ਵੱਲੋਂ ਜਾਰੀ ਨੋਟੀਫਿਕੇਸ਼ਨ ਨੰਬਰ 1/196/2022-1cab/530 ਮਿਤੀ 31.01.2023 ਅਤੇ ਮੁੱਖ ਮੰਤਰੀ ਵੱਲੋਂ 13.02.2023 ਨੂੰ ਜਾਰੀ ਹੁਕਮਾਂ ਤੋਂ ਬਾਅਦ ਕੈਬਨਿਟ ਸਬ-ਕਮੇਟੀ ਦਾ ਗਠਨ ਕੀਤਾ ਗਿਆ।