ਪੰਜਾਬ ਵਿਚ ਦੂਜੇ ਰਾਜਾਂ ਤੋਂ ਆਉਣ ਵਾਲੇ ਯਾਤਰੀਆਂ ਦੀਆਂ ਸ਼ੰਕਾਵਾਂ ਦੂਰ ਕਰਨ ਲਈ ਸਵਾਲ-ਜਵਾਬ ਅੱਪਲੋ
– http://cova.punjab.gov.in/FAQs ਵੈੱਬਸਾਈਟ ‘ਤੇ ਵਿਸਥਾਰ ਵਿਚ ਪਾਈ ਜਾਣਕਾਰੀ
– ਪੰਜਾਬ ’ਚ ਪ੍ਰਵੇਸ਼ ਕਰਨ ਵਾਲੇ ਯਾਤਰੀਆਂ ਲਈ ਈ-ਰਜਿਸਟ੍ਰੇਸ਼ਨ ਲਾਜ਼ਮੀ
ਚੰਡੀਗੜ੍ਹ, 7 ਜੁਲਾਈ( ਵਿਸ਼ਵ ਵਾਰਤਾ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਪ੍ਰਵੇਸ਼ ਕਰਨ ਵਾਲੇ ਸਾਰੇ ਯਾਤਰੀਆਂ ਲਈ 6-7 ਜੁਲਾਈ ਦੀ ਅੱਧੀ ਰਾਤ ਤੋਂ ਈ-ਰਜਿਸਟ੍ਰੇਸ਼ਨ ਦੀ ਪ੍ਰਕ੍ਰਿਆ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਬਾਬਤ ਆਮ ਲੋਕਾਂ ਵੱਲੋਂ ਬਹੁਤ ਸਾਰੀਆਂ ਸ਼ੰਕਾਵਾਂ ਅਤੇ ਸਵਾਲ ਕੀਤੇ ਜਾ ਰਹੇ ਸਨ। ਲੋਕਾਂ ਦੀਆਂ ਇਨ੍ਹਾਂ ਸ਼ੰਕਾਵਾਂ ਨੂੰ ਦੂਰ ਕਰਨ ਲਈ ਪੰਜਾਬ ਸਰਕਾਰ ਵੱਲੋਂ http://cova.punjab.gov.in/FAQs ਵੈੱਬਸਾਈਟ ‘ਤੇ ਵਿਸਥਾਰ ਵਿਚ ਜਾਣਕਾਰੀ ਅੱਪਲੋਡ ਕਰ ਦਿੱਤੀ ਗਈ ਹੈ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬਹੁਤ ਸਾਰੇ ਲੋਕ ਪੁੱਛ ਰਹੇ ਸਨ ਕਿ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸਫਰ ਕਰਨ ਲਈ ਕੀ ਈ-ਰਜਿਸਟਰੇਸ਼ਨ ਕਰਵਾਉਣੀ ਲਾਜ਼ਮੀ ਹੈ ਜਾਂ ਨਹੀਂ ਅਤੇ ਜੇਕਰ ਕੋਈ ਬਾਹਰਲੇ ਸੂਬੇ ਦਾ ਵਿਅਕਤੀ ਪੰਜਾਬ ਵਿਚ ਆ ਕੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਮਿਲ ਕੇ ਵਾਪਿਸ ਜਾਣਾ ਚਾਹੁੰਦਾ ਹੈ ਤਾਂ ਇਸ ਦੀ ਕੀ ਪ੍ਰਕਿਰਿਆ ਹੈ। ਬੁਲਾਰੇ ਨੇ ਦੱਸਿਆ ਕਿ ਅਜਿਹੀਆਂ ਸ਼ੰਕਾਵਾਂ ਅਤੇ ਸਵਾਲਾਂ ਦੇ ਵਿਸਥਾਰ ਵਿਚ ਜਵਾਬ ਉਪਰੋਕਤ ਵੈੱਬਲਿੰਕ ‘ਤੇ ਪਾ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਆਮ ਪੁੱਛੇ ਜਾਣ ਵਾਲੇ 13 ਅਜਿਹੇ ਸਵਾਲਾਂ ਦੇ ਜਵਾਬ ਅੱਪਲੋਡ ਕੀਤੇ ਗਏ ਹਨ ਜਿਨ੍ਹਾਂ ਬਾਰੇ ਲੋਕਾਂ ਦੇ ਮਨਾਂ ਵਿਚ ਕੋਈ ਸ਼ੰਕਾ ਹੈ।
ਬੁਲਾਰੇ ਅਨੁਸਾਰ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਸਿਹਤ ਪ੍ਰਤੀ ਫਿਕਰਮੰਦ ਹੈ ਇਸੇ ਲਈ ਪੰਜਾਬ ਆਉਣ ਵਾਲੇ ਯਾਤਰੀਆਂ/ਵਸਨੀਕਾਂ ਬਾਰੇ ਸਾਰੇ ਲੋੜੀਂਦੇ ਵੇਰਵਿਆਂ ਨੂੰ ਸਬੰਧਤ ਸਿਹਤ ਅਧਿਕਾਰੀਆਂ ਅਤੇ ਪੁਲੀਸ ਥਾਣਿਆਂ ਨਾਲ ਸਾਂਝਾ ਕੀਤਾ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਸਬੰਧਤ ਪੁਲੀਸ ਥਾਣਿਆਂ ਵੱਲੋਂ ਆਉਣ ਵਾਲੇ ਯਾਤਰੀਆਂ ਵੱਲੋਂ ਦਿੱਤੇ ਪਤੇ ’ਤੇ ਵਿਵਹਾਰਕ ਅਤੇ ਤਕਨੀਕੀ ਢੰਗ (ਜੀਓ ਫੈਸਿੰਗ ਆਦਿ) ਰਾਹੀਂ ਨਿਰੰਤਰ ਨਿਗਰਾਨੀ ਰੱਖੀ ਜਾਵੇਗੀ ਤਾਂ ਕਿ ਪੰਜਾਬ ਦੇ ਲੋਕਾਂ ਦੀ ਸਿਹਤ ਤੇ ਸੁਰੱਖਿਆ ਦੇ ਨਾਲ-ਨਾਲ ਯਾਤਰੀਆਂ ਦੀ ਸਲਾਮਤੀ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਜਿਹੜੇ ਸਵਾਲਾਂ ਦੇ ਜਵਾਬ ਅੱਪਲੋਡ ਕੀਤੇ ਗਏ ਹਨ ਉਨ੍ਹਾਂ ਵਿਚ ‘ਪੰਜਾਬ ਵਿਚੋਂ ਹੋ ਕੇ ਅੱਗੇ ਲੰਘਣ ਵਾਲਿਆਂ ਲਈ ਕੀ ਨਿਯਮ ਹਨ’, ‘ਕੀ ਪੰਜਾਬ ਵਿਚ ਦਾਖਲ ਹੋਣ ਸਮੇਂ ਕੋਵਿਡ ਟੈਸਟ ਹੋਵੇਗਾ ਜਾਂ ਨਹੀਂ’, ਚੰਡੀਗੜ੍ਹ ਤੋਂ ਪੰਜਾਬ ਆਉਣ ਵਾਲਿਆਂ ਲਈ ਕੀ ਨਿਯਮ ਹਨ’ ਅਤੇ ‘ਜੇਕਰ ਕੋਈ ਵਿਅਕਤੀ ਪੰਜਾਬ ਤੋਂ ਬਾਹਰ ਨੌਕਰੀ ਲਈ ਜਾ ਰਿਹਾ ਹੈ ਤਾਂ ਉਸ ਲਈ ਕੀ ਪ੍ਰਕਿਰਿਆ ਹੈ’ ਅਹਿਮ ਹਨ। ਕਾਬਿਲੇਗੌਰ ਹੈ ਕਿ ਈ-ਰਜਿਸਟ੍ਰੇਸ਼ਨ ਲਈ ਕੋਵਾ ਐਪ ਜਾਂ ਵੈਬਲਿੰਕ ਰਾਹੀਂ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।
Latest News: ਤ੍ਰਿਪੁਰਾ ਦੇ ਰਾਜਪਾਲ ਸ੍ਰੀ ਇੰਦਰਾ ਸੇਨਾ ਰੈਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
Latest News: ਤ੍ਰਿਪੁਰਾ ਦੇ ਰਾਜਪਾਲ ਸ੍ਰੀ ਇੰਦਰਾ ਸੇਨਾ ਰੈਡੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਜੈਤੋ ,5 ਅਕਤੂਬਰ (ਰਘੂਨੰਦਨ...