ਚੰਡੀਗੜ੍ਹ, 21 ਮਾਰਚ – ਬੀਤੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਤੋਂ ਮਾਣਹਾਨੀ ਮਾਮਲੇ ਵਿਚ ਮੰਗੀ ਗਈ ਮੁਆਫੀ ਦਾ ਮਾਮਲਾ ਅੱਜ ਪੰਜਾਬ ਵਿਧਾਨ ਸਭਾ ਵਿਚ ਵੀ ਛਾਇਆ ਰਿਹਾ|
ਇਸ ਦੌਰਾਨ ਕਾਂਗਰਸੀ ਵਿਧਾਇਕ ਰਾਜਾ ਬਰਾੜ ਨੇ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਨਿਸ਼ਾਨਾ ਬਣਾਉਂਦਿਆਂ ਕਿਹਾ ਕਿ ਉਨ੍ਹਾਂ ਨੇ ਆਪਣਾ ਅਸਤੀਫਾ ਇਸ ਲਈ ਨਹੀਂ ਦਿੱਤਾ ਕਿਉਂਕਿ ਉਨ੍ਹਾਂ ਨੂੰ ਡਰ ਸੀ ਕਿ ਕਿਤੇ ਉਨ੍ਹਾਂ ਦਾ ਅਸਤੀਫਾ ਮਨਜੂਰ ਨਾ ਹੋ ਜਾਵੇ|
ਇਸ ‘ਤੇ ਸੁਖਪਾਲ ਖਹਿਰਾ ਨੇ ਜਵਾਬ ਦਿੰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਉਨ੍ਹਾਂ ਦੀ ਜੁੱਤੀ ਦੀ ਨੋਕ ‘ਤੇ ਹੈ|
ਦੱਸਣਯੋਗ ਹੈ ਕਿ ਕੇਜਰੀਵਾਲ ਦੀ ਮੁਆਫੀ ਤੋਂ ਬਾਅਦ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ|
Latest News: ਮਰਹੂਮ ਸਾਹਿਬ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ
Latest News: ਮਰਹੂਮ ਸਾਹਿਬ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਚੰਡੀਗੜ੍ਹ, 17 ਅਪ੍ਰੈਲ (ਵਿਸ਼ਵ...