ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਵਿਸ਼ੇਸ਼ ਸੈਸ਼ਨ ਅੱਜ
ਸਪੀਕਰ ਕੁਲਤਾਰ ਸੰਧਵਾਂ ਨੇ ਸਾਰੇ ਮੈਂਬਰਾਂ ਨੂੰ ਮੌਜੂਦ ਰਹਿਣ ਕਿਹਾ
ਪੜ੍ਹੋ, ਕਿਹੜੇ ਮੁੱਦਿਆਂ ਤੇ ਹੋ ਸਕਦੀ ਹੈ ਚਰਚਾ ਤੇ ਕਿਹੜੇ ਬਿਲ ਕੀਤੇ ਜਾ ਸਕਦੇ ਹਨ ਪੇਸ਼
ਚੰਡੀਗੜ੍ਹ, 1 ਅਪ੍ਰੈਲ (ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਅੱਜ 1 ਅਪ੍ਰੈਲ ਨੂੰ ਸਵੇਰੇ 10 ਵਜੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਾਰੇ ਮੈਂਬਰਾਂ ਨੂੰ ਇਸ ਸੈਸ਼ਨ ਵਿੱਚ ਮੌਜੂਦ ਰਹਿਣ ਲਈ ਕਿਹਾ। ਇਸ ਇੱਕ ਰੋਜ਼ਾ ਸੈਸ਼ਨ ਵਿੱਚ ਇਕ ਵਿਧਾਇਕ ਇਕ ਪੈਨਸ਼ਨ, ਸਕੂਲਾਂ ਦੀਆਂ ਫੀਸਾਂ ਬਾਰੇ ਬਿੱਲ ਪੇਸ਼ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਮਾਨ ਨੇ ਹਾਲ ਹੀ ਇੱਕ ਵਿਧਾਇਕ ਇਕ ਪੈਨਸ਼ਨ ਦਾ ਨਿਯਮ ਲਾਗੂ ਕਰਨ ਦਾ ਐਲਾਨ ਕੀਤਾ ਸੀ। ਸਕੂਲਾਂ ਬਾਰੇ ਵੀ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਜਲਦ ਹੀ ਸਿੱਖਿਆ ਪਾਲਿਸੀ ਲੈ ਕੇ ਆ ਰਹੇ ਹਨ।
On the recommendation of the Government of Punjab, I am resuming the first Session of 16th Punjab Vidhan Sabha. All Hon'ble Members of Punjab Vidhan Sabha should attend Special Sitting of First Session on Friday, i.e 1.4.2022 at 10.00 am.@PunjabGovtIndia
— Kultar Singh Sandhwan (@Sandhwan) March 31, 2022
ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇਹ ਦੂਜਾ ਸੈਸ਼ਨ ਹੋਵੇਗਾ। ਦੱਸ ਦੱਈਏ ਕਿ ਪਹਿਲੇ ਸੈਸ਼ਨ ਵਿੱਚ ਵਿਧਾਇਕਾਂ ਨੂੰ ਸਹੁੰ ਚੁਕਵਾਈ ਗਈ ਸੀ। ਕੇਂਦਰ ਸਰਕਾਰ ਵੱਲੋਂ ਪਿਛਲੇ ਸਮੇਂ ਵਿੱਚ ਲਏ ਗਏ ਕਈ ਮੁੱਦਿਆਂ ਉੱਪਰ ਪੰਜਾਬ ਅੰਦਰ ਰੋਸ ਹੈ। ਇਸ ਲਈ ਸਿਆਸੀ ਪਾਰਟੀਆਂ ਵੀ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਲਈ ਮੰਗ ਕਰ ਰਹੀਆਂ ਸਨ। ਇਸ ਇਜਲਾਸ ਵਿੱਚ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਦੇ ਮੁਲਾਜ਼ਮਾਂ ‘ਤੇ ਕੇਂਦਰੀ ਨਿਯਮ ਥੋਪਣ ਵਿਰੁੱਧ ਮਤਾ ਲਿਆਂਦਾ ਜਾਵੇਗਾ। ਜਿਸ ਰਾਹੀਂ ਕੇਂਦਰ ਦਾ ਨੋਟੀਫਿਕੇਸ਼ਨ ਰੱਦ ਕਰ ਦਿੱਤਾ ਜਾਵੇਗਾ। ਕੇਂਦਰ ਸਰਕਾਰ ਨੇ ਚੰਡੀਗੜ੍ਹ ਦੇ ਕਰੀਬ 23 ਹਜ਼ਾਰ ਮੁਲਾਜ਼ਮਾਂ ਨੂੰ ਕੇਂਦਰੀ ਸੇਵਾ ਨਿਯਮਾਂ ਤਹਿਤ ਲਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ‘ਤੇ ਪੰਜਾਬ ਸਿਵਲ ਸਰਵਿਸ ਰੂਲਜ਼ ਲਾਗੂ ਸਨ। ਇਸ ਤੋਂ ਇਲਾਵਾ ਸੀਐਮ ਮਾਨ ਵੱਲੋਂ ਹੁਣ ਤੱਕ ਕੀਤੇ ਗਏ ਐਲਾਨਾਂ ਨਾਲ ਸਬੰਧਤ ਤਜਵੀਜ਼ਾਂ ਨੂੰ ਵੀ ਪ੍ਰਵਾਨਗੀ ਲਈ ਲਿਆਂਦਾ ਜਾ ਸਕਦਾ ਹੈ।