ਪੰਜਾਬ ਵਿਧਾਨ ਸਭਾ ਦਾ ਬਜਟ ਸਮਾਗਮ ਅੱਜ ਤੋਂ

135
Advertisement

ਚੰਡੀਗੜ, 19 ਮਾਰਚ (ਵਿਸ਼ਵ ਵਾਰਤਾ) : ਵਿਧਾਨ ਸਭਾ ਦਾ ਬਜਟ ਸਮਾਗਮ ਅੱਜ 20 ਮਾਰਚ ਤੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ 28 ਮਾਰਚ ਤੱਕ ਚੱਲੇਗਾ। ਇਸ ਸਮਾਗਮ ਦੌਰਾਨ ਸਾਲ 2018-19 ਦਾ ਬਜਟ 24 ਮਾਰਚ ਨੂੰ ਸਦਨ ਵਿੱਚ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ।
ਬਜਟ ਸਮਾਗਮ 20 ਮਾਰਚ ਨੂੰ ਸ਼ਰਧਾਂਜਲੀਆਂ ਦੇ ਨਾਲ ਸ਼ੁਰੂ ਹੋਵੇਗਾ ਅਤੇ ਉਸੇ ਦਿਨ ਸਵੇਰੇ 11 ਵਜੇ ਰਾਜਪਾਲ ਦਾ ਭਾਸ਼ਣ ਹੋਵੇਗਾ। ਪਹਿਲੇ ਦਿਨ ਦੋ ਸੈਸ਼ਨ ਹੋਣਗੇ। ਰਾਜਪਾਲ ਦੇ ਭਾਸ਼ਣ ‘ਤੇ ਧੰਨਵਾਦ ਦਾ ਮਤਾ 21 ਮਾਰਚ ਨੂੰ ਪੇਸ਼ ਕੀਤਾ ਜਾਵੇਗਾ ਜਿਸ ਤੋਂ ਬਾਅਦ ਇਸ ‘ਤੇ ਚਰਚਾ ਹੋਵੇਗੀ। ਇਸ ਮਤੇ ‘ਤੇ ਬਹਿਸ ਅਗਲੇ ਦੋ ਦਿਨ ਤੱਕ ਚੱਲੇਗੀ।
23 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਵਸ ਦੇ ਕਾਰਨ ਸਮਾਗਮ ਨਹੀਂ ਹੋਵੇਗਾ।
ਸਾਲ 2016-17 ਦੀ ਭਾਰਤ ਦੇ ਕੰਪਟਰੋਲਰ ਅਤੇ ਅਡੀਟਰ ਜਨਰਲ ਦੀਆਂ ਰਿਪੋਰਟਾਂ (ਸਿਵਲ, ਵਪਾਰਕ), ਸਾਲ 2016-17 ਦੇ ਪੰਜਾਬ ਸਰਕਾਰ ਦੇ ਵਿੱਤੀ ਲੇਖੇ ਅਤੇ ਸਾਲ 2016-17 ਦੀ ਨਮਿੱਤਣ ਲੇਖੇ ਦੀਆਂ ਰਿਪੋਰਟਾਂ 24 ਮਾਰਚ ਨੂੰ ਸਵੇਰੇ 10 ਵਜੇ ਸਦਨ ਵਿੱਚ ਰੱਖੇ ਜਾਣ ਦੀ ਸੰਭਾਵਨਾ ਹੈ।
ਸਾਲ 2017-18 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2017-18 ਦੀਆਂ ਗਰਾਂਟਾਂ ਲਈ ਅਨੁਪੂਰਕ ਮੰਗਾਂ ‘ਤੇ ਨਮਿੱਤਣ ਬਿਲ, ਸਾਲ 2018-19 ਦੇ ਬਜਟ ਅਨੁਮਾਨ ਵੀ 24 ਮਾਰਚ ਨੂੰ ਪੇਸ਼ ਕੀਤੇ ਜਾਣਗੇ।
ਬਜਟ ਅਨੁਮਾਨਾਂ ਬਾਰੇ ਬਹਿਸ 26 ਮਾਰਚ ਨੂੰ ਬਾਅਦ ਦੁਪਹਿਰ ਦੋ ਵਜੇ ਸ਼ੁਰੂ ਹੋਵੇਗੀ ਅਤੇ ਇਹ ਅਗਲੇ ਦਿਨ ਵੀ ਜਾਰੀ ਰਹੇਗੀ।
ਸਾਲ 2018-19 ਦੇ ਬਜਟ ਅਨੁਮਾਨਾਂ ਸਬੰਧੀ ਮੰਗਾਂ ‘ਤੇ ਬਹਿਸ ਅਤੇ ਵੋਟਿੰਗ, ਸਾਲ 2018-19 ਲਈ ਬਜਟ ਅਨੁਮਾਨਾਂ ਬਾਰੇ ਨਮਿੱਤਣ ਬਿਲ ਅਤੇ ਵਿਧਾਨਿਕ ਕੰਮਕਾਰ 28 ਮਾਰਚ ਨੂੰ ਹੋਣਗੇ। ਇਸ ਤੋਂ ਬਾਅਦ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਅੱਤਲ ਕਰ ਦਿੱਤਾ ਜਾਵੇਗਾ।

Advertisement

LEAVE A REPLY

Please enter your comment!
Please enter your name here