ਪੰਜਾਬ ਵਿਧਾਨ ਸਭਾ ਦਾ ਬੁਲਾਇਆ 2 ਦਿਨਾਂ ਵਿਸ਼ੇਸ਼ ਸੈਸ਼ਨ
ਚੰਡੀਗੜ੍ਹ,10ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਇਹ ਸੈਸ਼ਨ 20 ਅਤੇ 21 ਅਕਤੂਬਰ ਨੂੰ ਬੁਲਾਇਆ ਗਿਆ ਹੈ। ਇਸ ਸਬੰਧੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਇਸ ਸੈਸ਼ਨ ਲਈ ਰਾਜਪਾਲ ਦੀ ਮਨਜ਼ੂਰੀ ਦੀ ਲੋੜ ਨਹੀਂ ਪਵੇਗੀ ਕਿਉਂਕਿ ਇਹ ਸੈਸ਼ਨ ਪਿਛਲੇ ਵਿਧਾਨ ਸਭਾ ਦੇ ਸੈਸ਼ਨ ਦੀ ਨਿਰੰਤਰਤਾ ਵਜੋਂ ਹੀ ਬੁਲਾਇਆ ਜਾਵੇਗਾ। ਇਸ ਸੈਸ਼ਨ ਵਿੱਚ ਕਿਹੜੇ ਮੁੱਦੇ ਵਿਚਾਰੇ ਜਾਣਗੇ ਇਸ ਦਾ ਅਧਿਕਾਰਿਤ ਤੌਰ ਤੇ ਐਲਾਨ ਨਹੀਂ ਕੀਤਾ ਗਿਆ ਹੈ। ਪਰ ਸੰਭਾਵਨਾ ਹੈ ਕਿ ਇਸ ਦੋ ਦਿਨਾਂ ਵਿਸ਼ੇਸ਼ ਸੈਸ਼ਨ ਵਿੱਚ ਐਸ ਵਾਈ ਐਲ ਨਹਿਰ ਦਾ ਮੁੱਦਾ, ਆਰ ਡੀ ਐਫ ਦਾ ਮੁੱਦਾ ਅਤੇ ਹੋਰ ਵੀ ਮੁੱਦੇ ਵਿਚਾਰੇ ਜਾ ਸਕਦੇ ਹਨ। ਇਸ ਸੈਸ਼ਨ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਲਏ ਜਾ ਰਹੇ ਅਹਿਮ ਫੈਸਲਿਆਂ ਤੇ ਵੀ ਮੋਹਰ ਲਗਵਾਈ ਜਾ ਸਕਦੀ ਹੈ, ਜਿਸ ਵਿੱਚ ਐੱਸਵਾਈਐਲ ਨੂੰ ਲੈ ਕੇ ਕੋਈ ਅਹਿਮ ਫੈਸਲਾ ਲਿਆ ਜਾ ਸਕਦਾ ਹੈ।