ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਦੁਸਹਿਰੇ ਦੀ ਵਧਾਈ

670
Advertisement


ਚੰਡੀਗੜ, 29 ਸਤੰਬਰ (ਵਿਸ਼ਵ ਵਾਰਤਾ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ, ਸਾਧੂ ਸਿੰਘ ਧਰਮਸੋਤ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰਾਣਾ ਗੁਰਜੀਤ ਸਿੰਘ, ਚਰਨਜੀਤ ਸਿੰਘ ਚੰਨੀ, ਰਜੀਆ ਸੁਲਤਾਨਾ ਅਤੇ ਅਰੁਨਾ ਚੌਧਰੀ ਨੇ ਦੁਸਹਿਰੇ ਦੇ ਪਵਿੱਤਰ ਮੌਕੇ ‘ਤੇ ਪੰਜਾਬ ਵਾਸੀਆਂ ਨੂੰ ਵਧਾਈ ਦਿੱਤੀ ਹੈ।
ਇੱਥੋਂ ਜਾਰੀ ਇਕ ਸਾਂਝੇ ਬਿਆਨ ਵਿਚ ਉਨਾਂ ਅਪੀਲ ਕਿ ਬਦੀ ‘ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਨੂੰ ਆਪਸੀ ਪਿਆਰ ਅਤੇ ਮਿਲਵਰਤਣ ਨਾਲ ਮਨਾਇਆ ਜਾਣਾ ਚਾਹੀਦਾ ਹੈ। ਉਨਾਂ ਕਿਹਾ ਕਿ ਦੁਸਹਿਰਾ ਇਕ ਸੰਦੇਸ਼ਮਈ ਤਿਉਹਾਰ ਹੈ ਜੋ ਸਾਨੂੰ ਆਦਰਸ਼ ਭਰਪੂਰ ਅਤੇ ਨੇਕ ਜ਼ਿੰਦਗੀ ਜਿਊਣ ਦੀ ਪ੍ਰੇਰਣਾ ਦਿੰਦਾ ਹੈ। ਸਭਨਾਂ ਨੇ ਕਿਹਾ ਕਿ ਇਸ ਤਿਉਹਾਰ ਨੂੰ ਸਾਰੇ ਲੋਕ ਧਰਮ, ਜਾਤ-ਪਾਤ ਅਤੇ ਰੰਗਭੇਦ ਤੋਂ ਉੱਪਰ ਉੱਠ ਕੇ ਮਿਲ ਜੁਲ ਕੇ ਮਨਾਉਣ ਅਤੇ ਨਾਲ ਹੀ ਦੁਆ ਕੀਤੀ ਕਿ ਸਾਰਿਆਂ ਦੀ ਜ਼ਿੰਦਗੀ ਵਿਚ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਿਹਤਮੰਦੀ ਬਣੀ ਰਹੇ।

Advertisement

LEAVE A REPLY

Please enter your comment!
Please enter your name here