ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਾਤਾ ਬਲਵੀਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 17 ਸਤੰਬਰ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦੇ ਮਾਤਾ ਜੀ ਬਲਵੀਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਸਪੀਕਰ ਨੇ ਕਿਹਾ ਕਿ ‘ਮਾਂ’ ਇਕ ਅਜਿਹਾ ਸ਼ਬਦ ਹੈ, ਜਿਸ ਦੀ ਤੁਲਨਾ ਰੱਬ ਨਾਲ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਮਾਤਾ ਬਲਵੀਰ ਕੌਰ ਜੀ ਬਹੁਤ ਹੀ ਨੇਕਦਿਲ ਅਤੇ ਨਿੱਘੇ ਸੁਭਾਅ ਦੇ ਮਾਲਕ ਸਨ। ਉਨ੍ਹਾਂ ਨੇ ਆਪਣਾ ਪੂਰਾ ਜੀਵਨ ਸਿੱਖੀ ਸਿਧਾਤਾਂ ਤਹਿਤ ਗੁਜਾਰਿਆ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਦੁਖੀ ਪਰਿਵਾਰ ਨੂੰ ਇਹ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ।
———–