ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ. ਰਤਨ ਸਿੰਘ ਕਾਕੜ ਕਲਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 14 ਦਸੰਬਰ (ਵਿਸ਼ਵ ਵਾਰਤਾ):- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਰਤਨ ਸਿੰਘ ਕਾਕੜ ਕਲਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸ. ਰਤਨ ਸਿੰਘ ਕਾਕੜ ਕਲਾਂ ਇੱਕ ਇਮਾਨਦਾਰ ਅਤੇ ਜੁਝਾਰੂ ਨੇਤਾ ਸਨ ਅਤੇ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ (ਜਲੰਧਰ) ਦੇ ਇੰਚਾਰਜ ਸਨ। ਉਨ੍ਹਾਂ ਦੱਸਿਆ ਕਿ ਉਹ ਪੇਟ ‘ਚ ਇਨਫੈਕਸ਼ਨ ਕਾਰਨ ਹਸਪਤਾਲ ‘ਚ ਦਾਖਲ ਸਨ ਅਤੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਸ. ਰਤਨ ਸਿੰਘ ਕਾਕੜ ਕਲਾਂ ਨੇ ਸਾਲ 2022 ‘ਚ ਹਲਕਾ ਸ਼ਾਹਕੋਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਸੀ ਅਤੇ ਕਰੀਬ 29000 ਵੋਟਾਂ ਹਾਸਲ ਕੀਤੀਆਂ ਸਨ।
ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।
———–