ਪੰਜਾਬ ਵਿੱਚ ਅੱਜ ਤੋਂ ਬਦਲੇਗਾ ਮੌਸਮ- ਮੀਂਹ ਦੀ ਸੰਭਾਵਨਾ
ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ
ਚੰਡੀਗੜ੍ਹ, 13ਅਪ੍ਰੈਲ(ਵਿਸ਼ਵ ਵਾਰਤਾ)-ਸੂਬੇ ਵਿੱਚ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਜਿਸ ਦਾ ਅਸਰ ਅੱਜ ਤੋਂ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਮੰਗਲਵਾਰ ਤੱਕ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਮੌਸਮ ਵਿੱਚ ਆਏ ਬਦਲਾਅ ਤੋਂ ਬਾਅਦ ਮੌਸਮ ਵਿਭਾਗ ਨੇ ਪੰਜਾਬ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਵਿੱਚ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਮੁਤਾਬਕ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਮੀਂਹ ਦੇ ਨਾਲ-ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਸੂਬੇ ਵਿੱਚ ਅੱਜ ਤੋਂ ਸੋਮਵਾਰ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਅਜਿਹੇ ਵਿੱਚ ਪੰਜਾਬ ਦੇ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਗਿਰਾਵਟ ਆਵੇਗੀ। ਦਿਨ ਦੇ ਘੱਟੋ-ਘੱਟ ਤਾਪਮਾਨ ‘ਚ 1 ਤੋਂ 2 ਡਿਗਰੀ, ਵੱਧ ਤੋਂ ਵੱਧ ਤਾਪਮਾਨ ‘ਚ 3 ਡਿਗਰੀ ਦੀ ਗਿਰਾਵਟ ਆਵੇਗੀ।