ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ :ਭਾਖੜਾ ਡੈਮ ਦੇ ਫਲੱਡ ਗੇਟ 5 ਦਿਨ ਰਹਿਣਗੇ ਖੁੱਲ੍ਹੇ
ਮੁੱਖ ਮੰਤਰੀ ਮਾਨ ਵੱਲੋਂ ਮੰਤਰੀਆਂ ਨੂੰ ਫੀਲਡ ਵਿੱਚ ਜਾਣ ਦੇ ਹੁਕਮ
ਚੰਡੀਗੜ੍ਹ,16ਅਗਸਤ(ਵਿਸ਼ਵ ਵਾਰਤਾ)- ਪੰਜਾਬ ਵਿੱਚ ਇੱਕ ਵਾਰ ਫਿਰ ਹੜ੍ਹਾਂ ਦੀ ਸਥਿਤੀ ਬਣ ਗਈ ਹੈ। ਸਤਲੁਜ ਦਰਿਆ ‘ਤੇ ਬਣੇ ਭਾਖੜਾ ਡੈਮ ਅਤੇ ਬਿਆਸ ਦਰਿਆ ‘ਤੇ ਬਣੇ ਪੌਂਗ ਡੈਮ ਦੇ ਫਲੱਡ ਗੇਟ ਪਾਣੀ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚਣ ਤੋਂ ਬਾਅਦ ਖੋਲ੍ਹ ਦਿੱਤੇ ਗਏ ਹਨ। ਭਾਖੜਾ ਡੈਮ ਦੇ ਫਲੱਡ ਗੇਟ 8 ਫੁੱਟ ਤੱਕ ਖੋਲ੍ਹ ਦਿੱਤੇ ਗਏ ਹਨ, ਜੋ ਕਿ 5 ਦਿਨ ਲਗਾਤਾਰ ਖੁੱਲ੍ਹੇ ਰਹਿਣਗੇ ਕਿਉਂਕਿ ਪਿਛਲੇ ਪਾਸਿਓਂ ਡੈਮ ਵਿੱਚ ਪਾਣੀ ਆ ਰਿਹਾ ਹੈ।ਇਸ ਤੋਂ ਪਹਿਲਾਂ ਕਰੀਬ ਬੀਤੇ ਦਿਨ 35 ਸਾਲਾਂ ਬਾਅਦ ਭਾਖੜਾ ਦੇ ਫਲੱਡ ਗੇਟ 10 ਫੁੱਟ ਤੋਂ ਵੱਧ ਖੋਲ੍ਹੇ ਗਏ ਸਨ। ਜੋ ਦੇਰ ਰਾਤ ਬੰਦ ਕਰ ਦਿੱਤੇ ਗਏ ਸਨ। ਇਸ ਦੇ ਨਾਲ ਹੀ ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਤਰੀਆਂ ਨੂੰ ਫੀਲਡ ਵਿੱਚ ਜਾਣ ਦੇ ਹੁਕਮ ਦਿੱਤੇ ਹਨ।