ਪੰਜਾਬ ਵਿੱਚ ਬਿਜਲੀ ਸੰਕਟ ਦੇ ਮੁੱਦੇ ‘ਤੇ ਅੱਜ ਨਵਜੋਤ ਸਿੱਧੂ ਵੱਲੋਂ ਅੱਜ ਰਾਜਪੁਰਾ ਥਰਮਲ ਪਲਾਂਟ ਦੇ ਬਾਹਰ ਧਰਨਾ ਪ੍ਰਦਰਸ਼ਨ
ਚੰਡੀਗੜ੍ਹ,25 ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਅੱਜ ਰਾਜਪੁਰਾ ਦੇ ਥਰਮਲ ਪਲਾਂਟੇ ਦੇ ਬਾਹਰ ਪੰਜਾਬ ਵਿੱਚ ਚੱਲ ਰਹੇ ਬਿਜਲੀ ਸੰਕਟ ਦੇ ਖਿਲਾਫ ਧਰਨੇ ਵਿੱਚ ਸ਼ਾਮਿਲ ਹੋਣਗੇ। ਇਸ ਧਰਨੇ ਵਿੱਚ ਉਹਨਾਂ ਦੇ ਨਾਲ ਪਟਿਆਲਾ ਇਲਾਕੇ ਦੇ ਨਾਲ ਸੰਬੰਧਿਤ ਸਾਬਕਾ ਵਿਧਾਇਕ ਅਤੇ ਹੋਰ ਕਈ ਵੱਡੇ ਆਗੂ ਵੀ ਸ਼ਾਮਿਲ ਹੋਣਗੇ। ਦੱਸ ਦਈਏ ਕਿ ਨਵਜੋਤ ਸਿੱਧੂ ਨੇ ਪਿਛਲੇ ਦਿਨੀਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਵੀ ਮੁਲਾਕਾਤ ਕਰਕੇ ਇਹ ਮੁੱਦਾ ਚੁੱਕਿਆ ਸੀ।