ਸਿੱਖਿਆ ਮੰਤਰੀ ਵੱਲੋਂ ਕਮੇਟੀ ਬਣਾਉਣ ਦਾ ਆਦੇਸ਼
ਸਕੂਲਾਂ ਦੀ ਰੈਗੁਲਰ ਚੈਕਿੰਗ ਲਈ ਆਖਿਆ
ਚੰਡੀਗੜ•/ਐਸ.ਏ.ਐਸ. ਨਗਰ, 5 ਅਕਤੂਬਰ (ਵਿਸ਼ਵ ਵਾਰਤਾ)- ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਹੈ ਕਿ ਸੀ.ਬੀ.ਐਸ.ਈ. ਦੀ ਤਰਜ਼ ਉਤੇ ਸਕੂਲੀ ਪਾਠਕ੍ਰਮ ਤਿਆਰ ਕਰਨ ਲਈ ਇਕ ਕਮੇਟੀ ਬਣਾਈ ਜਾਵੇਗੀ ਤਾਂ ਕਿ ਅਸੀਂ ਆਪਣੇ ਬੱਚਿਆਂ ਤੋਂ ਬੋਝ ਘਟਾ ਕੇ ਉਨ•ਾਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਦੇ ਸਕੀਏ। ਉਨ•ਾਂ ਸਿੱਖਿਆ ਵਿਭਾਗ ਤੇ ਸਕੂਲ ਸਿੱਖਿਆ ਬੋਰਡ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਰਾਜ ਭਰ ਦੇ ਸਕੂਲਾਂ ਨੂੰ ਚਾਰ ਜ਼ੋਨਾਂ ਵਿੱਚ ਵੰਡ ਕੇ ਜਾਂਚ ਪ੍ਰਕਿਰਿਆ ਸ਼ੁਰੂ ਕੀਤੀ ਜਾਵੇ। ਇਸ ਲਈ ਬੋਰਡ ਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਉਤੇ ਆਧਾਰਤ ਟੀਮਾਂ ਬਣਾਈਆਂ ਜਾਣ।
ਮੁਹਾਲੀ ਵਿਖੇ ਬੋਰਡ ਦੇ ਦਫ਼ਤਰ ਵਿੱਚ ਸਿੱਖਿਆ ਵਿਭਾਗ ਤੇ ਸਕੂਲ ਬੋਰਡ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਸ੍ਰੀ ਸੋਨੀ ਨੇ ਕਿਹਾ ਕਿ ਸਕੂਲਾਂ ਦੀ ਜਾਂਚ ਹਫ਼ਤੇ ਵਿੱਚ ਇਕ ਦਫ਼ਾ ਜ਼ਰੂਰ ਹੋਵੇ ਅਤੇ ਇਸ ਦੀ ਸ਼ੁਰੂਆਤ ਸਰਹੱਦੀ ਖੇਤਰ ਤੋਂ ਕੀਤੀ ਜਾਵੇ। ਉਨ•ਾਂ ਬੋਰਡ ਅਧਿਕਾਰੀਆਂ ਤੋਂ ਪ੍ਰੀਖਿਆਵਾਂ ਦੀ ਤਿਆਰੀ ਬਾਬਤ ਪੁੱਛਿਆ ਅਤੇ ਕਿਹਾ ਕਿ ਪ੍ਰੀਖਿਆ ਕੇਂਦਰ ਇਸ ਤਰ•ਾਂ ਬਣਾਏ ਜਾਣ ਕਿ ਵਿਦਿਆਰਥੀਆਂ ਨੂੰ ਤਿੰਨ ਤੋਂ ਪੰਜ ਕਿਲੋਮੀਟਰ ਤੋਂ ਵੱਧ ਦੂਰ ਨਾ ਜਾਣਾ ਪਵੇ।
ਇਸ ਮੌਕੇ ਸਿੱਖਿਆ ਮੰਤਰੀ ਨੇ ਆਖਿਆ ਕਿ ਪਾਠ ਪੁਸਤਕਾਂ ਛਾਪਣ ਦੇ ਖ਼ਰਚੇ ਪੰਜਾਬ ਸਰਕਾਰ ਤੋਂ ਦਿਵਾਉਣ ਲਈ ਉਹ ਯਤਨ ਕਰ ਰਹੇ ਹਨ ਅਤੇ ਜਲਦੀ ਰਕਮ ਜਾਰੀ ਹੋ ਜਾਵੇਗੀ। ਉਨ•ਾਂ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵੀ ਦਿਸ਼ਾ-ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਟੈਂਡਰ ਲਾ ਕੇ ਇਹ ਕੰਮ ਕਿਸੇ ਮਾਨਤਾ ਪ੍ਰਾਪਤ ਕੇਂਦਰੀ ਏਜੰਸੀ ਤੋਂ ਕਰਵਾਇਆ ਜਾਵੇ ਅਤੇ ਇਕ ਜ਼ਿਲ•ੇ ਦਾ ਕੰਮ ਇਕੋ ਏਜੰਸੀ ਨੂੰ ਦਿੱਤਾ ਜਾਵੇ। ਮੀਟਿੰਗ ਵਿੱਚ ਸਿੱਖਿਆ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ, ਸਿੱਖਿਆ ਬੋਰਡ ਦੇ ਚੇਅਰਮੈਨ ਮਨੋਹਰ ਕਾਂਤ ਕਲੋਹੀਆ, ਡੀ.ਪੀ.ਆਈ. (ਸੈਕੰਡਰੀ) ਸੁਖਜੀਤਪਾਲ ਸਿੰਘ, ਡੀ.ਪੀ.ਆਈ. (ਐਲੀਮੈਂਟਰੀ) ਇੰਦਰਜੀਤ ਸਿੰਘ, ਸਿੱਖਿਆ ਮੰਤਰੀ ਦੇ ਓ.ਐਸ.ਡੀ. ਡੀ.ਐਸ. ਸਰੋਆ ਤੇ ਹੋਰ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਤੋਂ ਬਾਅਦ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦਾ ਵਫ਼ਦ ਸਿੱਖਿਆ ਮੰਤਰੀ ਨੂੰ ਮਿਲਿਆ। ਸਿੱਖਿਆ ਮੰਤਰੀ ਨੇ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ।
Latest News: ਮਰਹੂਮ ਸਾਹਿਬ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ
Latest News: ਮਰਹੂਮ ਸਾਹਿਬ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਚੰਡੀਗੜ੍ਹ, 17 ਅਪ੍ਰੈਲ (ਵਿਸ਼ਵ...