ਪੰਜਾਬ ਸਮੇਤ ਸਮੁੱਚਾ ਦੇਸ਼ ਹੋਲੀ ਦੇ ਰੰਗਾਂ ‘ਚ ਰੰਗਿਆ ਗਿਆ (ਦੇਖੋ ਤਸਵੀਰਾਂ)

298
Advertisement


ਚੰਡੀਗੜ੍ਹ, 2 ਮਾਰਚ (ਵਿਸ਼ਵ ਵਾਰਤਾ) : ਪੰਜਾਬ ਸਮੇਤ ਦੇਸ਼ ਭਰ ਵਿਚ ਹੋਲੀ ਦਾ ਤਿਉਹਾਰ ਅੱਜ ਬੜੇ ਹੀ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ|

ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਚੰਡੀਗੜ੍ਹ, ਮੋਹਾਲੀ, ਲੁਧਿਆਣਾ, ਅੰਮ੍ਰਿਤਸਰ, ਜਲੰਧਰ, ਪਟਿਆਲਾ ਤੇ ਫਿਰੋਜ਼ਪੁਰ ਵਿਚ ਲੋਕਾਂ ਨੇ ਹੋਲੀ ਦੇ ਤਿਉਹਾਰ ਨੂੰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ| ਇਸ ਮੌਕੇ ਲੋਕਾਂ ਨੇ ਇੱਕ ਦੂਜੇ ਨੂੰ ਰੰਗ ਲਾ ਕੇ ਇਸ ਤਿਉਹਾਰ ਦੀ ਰੰਗਤ ਵਿਚ ਵਾਧਾ ਕਰ ਦਿੱਤਾ|

ਇਸ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਵੀ ਇਹ ਤਿਉਹਾਰ ਬੜੇ ਹੀ ਚਾਵਾਂ ਨਾਲ ਮਨਾਇਆ ਗਿਆ|

ਇਸ ਦੌਰਾਨ ਗੋਆ ਵਿਚ ਵਿਦੇਸ਼ੀ ਸੈਲਾਨੀਆਂ ਨੇ ਹੋਲੀ ਦੇ ਤਿਉਹਾਰ ਮੌਕੇ ਇੱਕ ਦੂਜੇ ਨੂੰ ਰੰਗ ਲਾਇਆ|

Advertisement

LEAVE A REPLY

Please enter your comment!
Please enter your name here