ਪੰਜਾਬ ਸਰਕਾਰ ਦਾ ਰੰਗਲੇ ਪੰਜਾਬ ਦੀ ਸਿੱਖਿਆ ਕ੍ਰਾਂਤੀ ਵੱਲ ਇੱਕ ਹੋਰ ਇਤਿਹਾਸਕ ਕਦਮ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਪਹਿਲੇ ਐਮੀਨੈਂਸ ਸਕੂਲ ਦਾ ਕੀਤਾ ਉਦਘਾਟਨ
ਤੁਸੀਂ ਵੀ ਦੇਖੋ ਲਾਈਵ ਸਮਾਗਮ
ਚੰਡੀਗੜ੍ਹ, 13 ਸਤੰਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪੰਜਾਬ ਦੀ ਸਿੱਖਿਆ ਕ੍ਰਾਂਤੀ ਵੱਲ ਇੱਕ ਹੋਰ ਇਤਿਹਾਸਕ ਕਦਮ ਚੁੱਕਦਿਆਂ ਅੱਜ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਮਿਲਿਆ ਹੈ। ਅੰਮ੍ਰਿਤਸਰ ਸਾਹਿਬ ਵਿਖੇ ਪੰਜਾਬ ਦੇ ਪਹਿਲੇ #SchoolofEminence ਦੇ ਉਦਘਾਟਨ ਮੌਕੇ ਆਪ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਮੌਜੂਦ ਸਨ।