ਪੰਜਾਬ ਸਰਕਾਰ ਨੇ ਇਨ੍ਹਾਂ ਠੇਕਾ ਮੁਲਾਜ਼ਮਾਂ ਦੇ ਕਾਰਜਕਾਲ ਵਿੱਚ ਕੀਤਾ ਵਾਧਾ
ਚੰਡੀਗੜ੍ਹ, 13 ਅਪ੍ਰੈਲ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਵਿਭਾਗ ਵਿੱਚ ਠੇਕੇ ‘ਤੇ ਨੌਕਰੀ ਕਰਦੇ ਮੁਲਾਜ਼ਮਾਂ ਦੇ ਲਈ ਵੱਡਾ ਫ਼ੈਸਲਾ ਕੀਤਾ ਹੈ। ਸਰਕਾਰ ਨੇ ਇਨ੍ਹਾਂ ਠੇਕੇ ਮੁਲਾਜ਼ਮਾਂ ਦੇ ਕਾਰਜਕਾਲ ਨੂੰ ਵਧਾ ਦਿੱਤਾ ਹੈ।ਸਰਕਾਰ ਦੁਆਰਾ ਜਾਰੀ ਪੱਤਰ ਦੇ ਮੁਤਾਬਿਕ, ਸਰਕਾਰ ਨੇ ਪੰਜਾਬ ਪੁਲਿਸ ਵਿੱਚ ਨੌਕਰੀ ਕਰਦੇ 47218 ਮੁਲਾਜ਼ਮਾਂ ਦੇ ਕਾਰਜਕਾਲ ਵਿੱਚ 31 ਮਈ 2022 ਤੱਕ ਵਾਧਾ ਕਰ ਦਿੱਤਾ ਗਿਆ ਹੈ।