ਚੰਡੀਗੜ੍ਹ, 30 ਨਵੰਬਰ (ਵਿਸ਼ਵ ਵਾਰਤਾ) : ਪੰਜਾਬ ਸਰਕਾਰ ਦੇ ਲਾਟਰੀ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਸਰਕਾਰ ਵੱਲੋਂ ਮੌਜੂਦਾ ਸਮੇਂ ਕਿਸੇ ਵੀ ਤਰ੍ਹਾਂ ਦੀ ਕੋਈ ਆਨ-ਲਾਈਨ ਲਾਟਰੀ ਨਹੀਂ ਚਲਾਈ ਜਾ ਰਹੀ ਅਤੇ ਨਾ ਹੀ ਪੰਜਾਬ ਸਰਕਾਰ ਕਿਸੇ ਲਾਟਰੀ ਜੇਤੂ ਨੂੰ ਈ-ਮੇਲ ਰਾਹੀਂ ਸੰਪਰਕ ਕਰਦੀ ਹੈ।
ਇਸ ਸਬੰਧੀ ਜ਼ਿਆਦਾ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਲਾਟਰੀ ਵਿਭਾਗ ਦੇ ਨੋਟਿਸ ਵਿਚ ਆਇਆ ਹੈ ਕਿ ਪੰਜਾਬ ਦੀਆਂ ਬੰਪਰ ਲਾਟਰੀ ਸਕੀਮਾਂ ਦੇ ਨਾਂ ‘ਤੇ ਕਈ ਅਣ-ਅਧਿਕਾਰਤ ਅਨਸਰਾਂ ਵੱਲੋਂ ਆਮ ਜਨਤਾ ਨੂੰ ਈ-ਮੇਲ ਭੇਜ ਕੇ ਧੋਖਾਧੜੀ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਉਨ੍ਹਾਂ ਦਾ ਪਹਿਲਾ ਇਨਾਮ ਨਿਕਲਿਆ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੀ ਕੋਈ ਈ-ਮੇਲ ਸਰਕਾਰ ਵੱਲੋਂ ਨਹੀਂ ਭੇਜੀ ਜਾਂਦੀ ਅਤੇ ਨਾ ਹੀ ਕੋਈ ਆਨ-ਲਾਈਨ ਲਾਟਰੀ ਸਰਕਾਰ ਵੱਲੋਂ ਚਲਾਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਲਾਟਰੀ ਸਕੀਮਾਂ ਬਹੁਤ ਹੀ ਪਾਰਦਰਸ਼ਿਤ ਤਰੀਕੇ ਨਾਲ ਚਲਾਈਆ ਜਾ ਰਹੀਆਂ ਹਨ ਅਤੇ ਵੱਖ-ਵੱਖ ਸਮੇਂ ‘ਤੇ ਜਾਰੀ ਹੁੰਦੀਆਂ ਬੰਪਰ ਲਾਟਰੀ ਸਕੀਮਾਂ ਬਾਰੇ ਲੋਕਾਂ ਨੂੰ ਮੀਡੀਆ ਰਾਹੀਂ ਜਾਣੂੰ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਹੁਤ ਜਲਦ ਹੀ ਨਿਊ ਈਅਰ ਲੋਹੜੀ ਬੰਪਰ-2018 ਦੀਆਂ ਟਿਕਟਾਂ ਜਾਰੀ ਕੀਤੀਆਂ ਜਾਣਗੀਆਂ ਜਿਸ ਦਾ ਡਰਾਅ 17 ਜਨਵਰੀ, 2018 ਨੂੰ ਕੱਢਿਆ ਜਾਵੇਗਾ। ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਬੰਪਰ ਲਾਟਰੀ ਸਕੀਮਾਂ ਦੀ ਵਿਸ਼ੇਸ਼ਤਾ ਹੈ ਕਿ ਇਸਦਾ ਪਹਿਲਾ ਇਨਾਮ ਵਿਕੀਆਂ ਟਿਕਟਾਂ ਵਿਚੋਂ ਹੀ ਆਮ ਜਨਤਾ ਨੂੰ ਦਿੱਤਾ ਜਾਂਦਾ ਹੈ ਜਿਸ ਕਾਰਣ ਇਹ ਡਰਾਅ ਆਮ ਜਨਤਾ ਵਿਚ ਬਹੁਤ ਹਰਮਨਪਿਆਰੇ ਹਨ। ਉਨ੍ਹਾਂ ਲੋਕਾਂ ਨੂੰ ਸੁਚੇਤ ਕੀਤਾ ਕਿ ਪੰਜਾਬ ਸਰਕਾਰ ਦੀਆਂ ਬੰਪਰ ਲਾਟਰੀ ਸਕੀਮਾਂ ਦੇ ਨਾਂ ਉੱਤੇ ਕਿਸੇ ਵੀ ਅਣਅਧਿਕਾਰਤ ਵਿਅਕਤੀ ਦੇ ਝਾਂਸੇ ਵਿਚ ਨਾ ਆਉਣ।
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...