ਚੰਡੀਗੜ, 29 ਨਵੰਬਰ (ਵਿਸ਼ਵ ਵਾਰਤਾ) :ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵਿਧਾਨ ਸਭਾ ਦੇ ਇਜਲਾਸ ਦੌਰਾਨ ਸੂਬਾ ਸਰਕਾਰ ਦੁਆਰਾ ਆਸ਼ੀਰਵਾਦ ਸਕੀਮ (ਜੋ ਕਿ ਪਹਿਲਾਂ ਸ਼ਗਨ ਸਕੀਮ ਦੇ ਨਾਂ ਨਾਲ ਜਾਣੀ ਜਾਂਦੀ ਸੀ) ਤਹਿਤ ਰਾਸ਼ੀ ਵਧਾ ਕੇ 51000 ਰੁਪਏ ਕਰਨ ਦਾ ਵਾਅਦਾ ਕੀਤਾ।
ਪੰਜਾਬ ਦੇ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼ੇਣੀਆਂ ਦੇ ਘੱਟ ਗਿਣਤੀ ਵਰਗ ਭਲਾਈ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿਧਾਇਕ ਬਲਦੇਵ ਸਿੰਘ ਵਲੋਂ ਉਠਾਏ ਸਵਾਲਾਂ ਦਾ ਜਵਾਬ ਦਿੰਦਿਆਂ ਸਦਨ ਨੂੰ ਇਹ ਯਕੀਨ ਦਿਵਾਇਆ ਕਿ ਆਸ਼ੀਰਵਾਦ ਸਕੀਮ ਤਹਿਤ ਸਰਕਾਰ ਦੁਆਰਾ ਰਾਸ਼ੀ ਨੂੰ 15000 ਤੋਂ ਵਧਾ ਕੇ 21000 ਕਰ ਦਿੱਤਾ ਹੈ ਅਤੇ ਮੁੱਖ ਮੰਤਰੀ ਵਲੋਂ ਕੀਤੇ ਵਾਅਦੇ ਅਨੁਸਾਰ ਸੂਬੇ ਵਿੱਤੀ ਹਾਲਾਤ ਸੁਧਰਨ ਨਾਲ ਇਹ ਰਾਸ਼ੀ ਹੋਰ ਵਧਾਈ ਜਾਵੇਗੀ।
ਮੁੱਖ ਮੰਤਰੀ ਦੀ ਸਮਾਜ ਦੇ ਪੱਛੜੇ ਵਰਗ ਦੇ ਲੋਕਾਂ ਨੂੰ ਸਮਾਜਿਕ ਤੇ ਆਰਥਿਕ ਪੱਖੋਂ ਉੱਪਰ ਚੁੱਕਣ ਦੀ ਵਚਨਬੱਧਤਾ ਬਾਰੇ ਕਿਹਾ ਕਿ ਸੂਬਾ ਸਰਕਾਰ ਭਲਾਈ ਸਕੀਮਾਂ ਨਾਲ ਕੋਈ ਸਮਝੌਤਾ ਨਹੀਂ ਕਰੇਗੀ ਅਤੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਸੂਚਾਰੂ ਢੰਗ ਨਾਲ ਪੂਰੇ ਕੀਤੇ ਜਾਣਗੇ।
ਭਲਾਈ ਮੰਤਰੀ ਨੇ ਖੁਲਾਸਾ ਕਰਦਿਆਂ ਕਿਹਾ ਕਿ ਮਾਰਚ 2016 ਤੋਂ ਅਕਤੂਬਰ 2017 ਤੱਕ , ਕੁੱਲ ਰਾਸ਼ੀ 643.65 ਲੱਖ ਰੁਪਏ ਵਿੱਚੋਂ 455.88 ਲੱਖ ਰੁਪਏ ਗੁਰਦਾਸਪੁਰ ਅਤੇ 187.77 ਲੱਖ ਰੁਪਏ ਪਠਾਨਕੋਟ ਜਿਲਿ•ਆਂ ਨੂੰ ਭੁਗਤਾਨ ਕੀਤਾ ਗਿਆ। ਵਿਧਾਇਕ ਵਲੋਂ ਉਕਤ ਸਮੇਂ ਦੌਰਾਨ ਇਸ ਸਕੀਮ ਤਹਿਤ ਰਾਸ਼ੀ ਦੀ ਜ਼ਿਲ•ਾਵਾਰ ਵੰਡ ਦੇ ਵੇਰਵੇ ਦੀ ਮੰਗ ਕੀਤੀ ਗਈ ਸੀ।
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ
Breaking News: ਨਗਰ ਸੁਧਾਰ ਟਰੱਸਟ ਚ ਬੇਨਿਯਮੀਆਂ ਤੇ ਪਲਾਟ ਦੀ ਘਪਲੇਬਾਜ਼ੀ ਕਾਰਨ ਇੰਪਰੂਵਮੈਂਟ ਟਰੱਸਟ ਦੇ ਸੀਨੀਅਰ ਸਹਾਇਕ ਵਿਰੁੱਧ ਭ੍ਰਿਸ਼ਟਾਚਾਰ ਦਾ...