ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਵੈਟਰਨਰੀ ਯੂਨੀਵਰਸਿਟੀ ਦੁਆਰਾ ਪੰਜਾਬ ਹੁਨਰ ਵਿਕਾਸ ਮਿਸਨ ਦੇ ਅਧੀਨ ਚਲਾਏ ਜਾਣਗੇ ਕੋਰਸ
ਪੰਜਾਬ ਸਕਿੱਲ ਯੂਨੀਵਰਸਿਟੀ ਵਿਚ ਇੰਡੀਅਨ ਇੰਸਟੀਚਿਊਟ ਆਫ ਸਕਿੱਲਜ ਸਥਾਪਤ ਕੀਤਾ ਜਾਵੇਗਾ
ਸਕਿੱਲ ਯੂਨੀਵਰਸਿਟੀ ਵਿਚ ਏਮਬੇਡਡ ਅਪ੍ਰੈਂਟਿਸਸਪਿ ਪ੍ਰੋਗਰਾਮ ਅਧੀਨ ਚਲਾਏ ਜਾਣਗੇ ਕੋਰਸ
ਚੰਡੀਗੜ੍ਹ, 27 ਜਨਵਰੀ – ਪੰਜਾਬ ਸਰਕਾਰ ਵਲੋਂ ਹੁਨਰ ਵਿਕਾਸ ਮਿਸਨ ਦੇ ਅਧੀਨ ਸਵੈ ਰੁਜਗਾਰ ਲਈ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਦੀ ਸਿਖਲਾਈ ਲਈ ਮੁਫ਼ਤ ਕੋਰਸ ਚਲਾਏ ਜਾਣਗੇ। ਕੇਂਦਰੀ ਹੁਨਰ ਵਿਕਾਸ ਅਤੇ Àੁੱਦਮ ਵਿਭਾਗ ਦੇ ਸਕੱਤਰ ਨੇ ਇਹਨਾਂ ਕੋਰਸਾਂ ਨੂੰ ਚਲਾਉਣ ਲਈ ਸਿਧਾਂਤਕ ਤੌਰ ‘ਤੇ ਮਨਜੂਰੀ ਦਿੱਤੀ ਗਈ ਹੈ। ਪੰਜਾਬ ਹੁਨਰ ਵਿਕਾਸ ਮਿਸਨ ਦੇ ਅਧੀਨ ਖੇਤੀ ਵਿਭਿੰਨਤਾ ਲਿਆਉਣ ਲਈ ਕਿਸਾਨਾਂ ਅਤੇ ਹੋਰਨਾਂ ਨੂੰ ਹੁਨਰਮੰਦ ਸਿਖਲਾਈ ਦੇਣ, ਕਿਸਾਨਾਂ ਦੀ ਆਮਦਨੀ ਨੂੰ ਦੁੱਗਣਾ ਕਰਨ ਅਤੇ ਪਾਣੀ ਦੀ ਘਾਟ ਨਾਲ ਨਜਿੱਠਣ ਲਈ ਖੇਤੀਬਾੜੀ ਅਤੇ ਸਹਾਇਕ ਸੇਵਾਵਾਂ ਦੇ ਸਿਖਲਾਈ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।
ਅੱਜ ਇਥੇ ਪੰਜਾਬ ਭਵਨ ਵਿਖੇ ਹੁਨਰ ਵਿਕਾਸ ਅਤੇ ਕਿੱਤਾਮੁੱਖੀ ਸਿਖਲਾਈ ਪ੍ਰੋਗਰਾਮਾਂ ਨਾਲ ਸਬੰਧਤ ਵੱਖ ਵੱਖ ਮੁੱਦਿਆਂ ‘ਤੇ ਚਰਚਾ ਕਰਨ ਲਈ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ। ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਵਿਚ ਡਾ. ਕੇ.ਪੀ ਕ੍ਰਿਸਨਨ ਸਕੱਤਰ ਹੁਨਰ ਵਿਕਾਸ ਅਤੇ Àੁੱਦਮ ਵਿਭਾਗ, ਭਾਰਤ ਸਰਕਾਰ, ਸ੍ਰੀ ਕਰਨ ਅਵਤਾਰ ਸਿੰਘ ਮੁੱਖ ਸਕੱਤਰ, ਐਮ.ਪੀ. ਸਿੰਘ ਵਧੀਕ ਮੁੱਖ ਸਕੱਤਰ, ਤੇਜਵੀਰ ਸਿੰਘ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਅਤੇ ਰਾਜ ਅਤੇ ਕੇਂਦਰ ਸਰਕਾਰ ਦੇ ਵੱਖ ਵੱਖ ਵਿਭਾਗਾਂ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਦਾ ਖੁਲਾਸਾ ਕਰਦਿਆਂ ਤਕਨੀਕੀ ਸਿੱਖਿਆ ਮੰਤਰੀ ਸ੍ਰ. ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਦੇ ਹੁਨਰ ਵਿਕਾਸ ਦੇ ਕੋਰਸ ਚਲਾਉਣਗੀਆਂ। ਉਨ੍ਹਾਂ ਕਿਹਾ ਕਿ ਇਹ ਕੋਰਸ ਪ੍ਰਧਾਨ ਮੰਤਰੀ ਕੌਸਲ ਵਿਕਾਸ ਯੋਜਨਾ ਸਕੀਮ ਅਧੀਨ ਰੈਕੌਗਨਾਈਜੇਸ਼ਨ ਆਫ ਪ੍ਰਾਇਰ ਲਰਨਿੰਗ (ਆਰ.ਪੀ.ਐਲ) ਪ੍ਰੋਗਰਾਮ ਅਧੀਨ ਚਲਾਏ ਜਾਣਗੇ। ਉਨ੍ਹਾਂ ਨਾਲ ਹੀ ਦੱਸਿਆ ਕਿ ਕੇਂਦਰੀ ਹੁਨਰ ਵਿਕਾਸ ਅਤੇ Àੁੱਦਮੀ ਮੰਤਰਾਲੇ ਨੂੰ ਇਨ੍ਹਾਂ ਕੋਰਸਾਂ ਦੀ ਪ੍ਰਵਾਨਗੀ ਲਈ ਪੀ.ਐਸ.ਡੀ.ਐਮ. ਵੱਲੋਂ ਇਕ ਵੱਖਰਾ ਪ੍ਰਸਤਾਵ ਭੇਜਿਆ ਜਾਵੇਗਾ।
ਮੰਤਰੀ ਨੇ ਕਿਹਾ ਕਿ ਐਮ.ਐਸ.ਡੀ.ਈ ਦੇ ਸਕੱਤਰ ਨੇ ਸਿਧਾਂਤਕ ਤੌਰ ‘ਤੇ ਸ੍ਰੀ ਚਮਕੌਰ ਸਾਹਿਬ ਵਿਖੇ ਸਥਾਪਤ ਕੀਤੀ ਜਾਣ ਵਾਲੀ ਪੰਜਾਬ ਹੁਨਰ ਵਿਕਾਸ ਯੂਨੀਵਰਸਿਟੀ ‘ਚ ਇੰਡੀਅਨ ਇੰਸਟੀਚਿਊਟ ਆਫ ਸਕਿੱਲਜ ਸਥਾਪਤ ਕਰਨ ਦੀ ਸਹਿਮਤੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਇੰਸਟੀਚਿਊਟ ਯੂਨੀਵਰਸਿਟੀ ਦਾ ਹਿੱਸਾ ਹੋਵੇਗਾ ਅਤੇ ਰਾਜ ਵਿਚ ਚੱਲ ਰਹੇ ਹੁਨਰ ਵਿਕਾਸ ਕੇਂਦਰਾਂ ਲਈ ਸਰਟੀਫਿਕੇਸ਼ਨ ਅਥਾਰਟੀ ਵਜੋਂ ਵੀ ਕੰਮ ਕਰੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਨਾਮੀ ਉਦਯੋਗਿਕ ਇਕਾਈਆਂ ਵਲੋਂ ਸੂਬੇ ਦੇ ਨੌਜਵਾਨਾਂ ਨੂੰ ਨੌਕਰੀ ਸੰਬੰਧੀ ਸਿੱਖਿਆ ਅਤੇ ਸਿਖਲਾਈ ਦੇਣ ਲਈ ਯੂਨੀਵਰਸਿਟੀ ਦੇ ਕੈਂਪਸ ਵਿੱਚ ਸੈਂਟਰ ਆਫ ਐਕਸੀਲੈਂਸ ਸਥਾਪਤ ਕੀਤੇ ਜਾਣਗੇ। ਮੰਤਰੀ ਨੇ ਇਹ ਵੀ ਕਿਹਾ ਕਿ ਇਨ੍ਹਾਂ ਕੇਂਦਰਾਂ ਵਿੱਚ ਸਰਕਾਰੀ ਪੋਲੀਟੈਕਨਿਕ ਕਾਲਜਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਵੀ ਸਿਖਲਾਈ ਦਿੱਤੀ ਜਾਵੇਗੀ।
ਮੀਟਿੰਗ ਦੌਰਾਨ ਇਹ ਵੀ ਜਾਣਕਾਰੀ ਸਾਂਝੀ ਕੀਤੀ ਗਈ ਕਿ ਸਕਿੱਲ ਯੂਨੀਵਰਸਿਟੀਆਂ ਵਿਚ ਚਲਾਏ ਜਾਣ ਵਾਲੇ ਕੋਰਸ ਐਮਬੈਡਿਡ ਅਪ੍ਰੈਂਟਿਸਿਪ ਪ੍ਰੋਗਗਰਾਮ ‘ਤੇ ਆਧਾਰਿਤ ਹੋਣਗੇ। ਕੇਂਦਰੀ ਹੁਨਰ ਵਿਕਾਸ ਵਿਭਾਗ ਦੇ ਸਕੱਤਰ ਨੇ ਦੱਸਿਆ ਕਿ ਇਸ ਬਾਰੇ ਪ੍ਰਸਤਾਵ ਕੇਂਦਰੀ ਕੈਬਨਿਟ ਦੀ ਪ੍ਰਵਾਨਗੀ ਲਈ ਭੇਜਿਆ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪ੍ਰਸਤਾਵ ਦੇ ਅਨੁਸਾਰ ਕੋਰਸ 70% ਪ੍ਰੈਕਟੀਕਲ ਟ੍ਰੇਨਿੰਗ ਅਤੇ 30% ਅਕਾਦਮਿਕ ਪੜਾਈ ‘ਤੇ ਕੇਂਦਰਤ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਪ੍ਰਯੋਗਿਕ ਸਿਖਲਾਈ ਨਾ ਸਿਰਫ ਲੈਬਾਂ, ਸਗੋਂ ਉਦਯੋਗਾਂ ਵਿਚ ਵੀ ਮੁਹੱਈਆ ਕਰਵਾਈ ਜਾਵੇਗੀ।
ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚੰਨੀ ਨੇ ਰਾਜ ਵਿਚ ਲੋੜੀਂਦੇ ਕੈਰੀਅਰ ਕੌਂਸਲਿੰਗ ਪ੍ਰੋਗ੍ਰਾਮ ਸ਼ੁਰੂ ਕਰਨ ‘ਤੇ ਜੋਰ ਦਿੱਤਾ, ਜਿਸ ਬਾਰੇ ਸਕੱਤਰ ਹੁਨਰ ਵਿਕਾਸ ਅਤੇ Àੁੱਦਮ ਵਿਭਾਗ, ਭਾਰਤ ਸਰਕਾਰ ਨੇ ਸਹਿਮਤੀ ਦਿੱਤੀ ਅਤੇ ਦੱਸਿਆ ਐਨ.ਐਸ.ਡੀ.ਸੀ. ਰਾਜ ਵਿਚ ਕੈਰੀਅਰ ਕੌਂਸਲਿੰਗ ਕੇਂਦਰ ਸਥਾਪਤ ਕਰੇਗਾ। ਇਹ ਕੇਂਦਰ ਸੂਬੇ ਭਰ ਦੇ ਟਰੇਨਰਾਂ ਨੂੰ ਕੌਂਸਲਿੰਗ ਦੀ ਸਿਖਲਾਈ ਦੇਵੇਗਾ ਅਤੇ ਇਹ ਸਿਖਲਾਈ ਪ੍ਰਾਪਤ ਕੌਂਸਲਰ ਰਾਜ ਦੇ ਸਾਰੇ ਸਕੂਲਾਂ ਅਤੇ ਹੋਰ ਸੰਸਥਾਵਾਂ ਵਿੱਚ ਕੈਰੀਅਰ ਕੌਂਸਲਿੰਗ ਮੁਹੱਈਆ ਕਰਵਾਉਣਗੇ।
ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਕੇਂਦਰੀ ਮੰਤਰਾਲੇ ਨੇ ਦੇਸ਼ ਪੱਧਰੀ ਸਕਿੱਲ ਮੁਕਾਬਲਿਆਂ ਤੋਂ ਪਹਿਲਾਂ ਕਰਵਾਏ ਜਾਣ ਵਾਲੇ ਸਕਿੱਲ ਮੁਕਾਬਲਿਆਂ ਲਈ ਗਰਾਂਟ ਨੂੰ ਮਨਜੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ 2019 ਵਿਚ ਕਜਾਨ, ਰੂਸ ਵਿਚ ਵਿਸਵ ਹੁਨਰ ਮੁਕਾਬਲਾ ਹੋਵੇਗਾ। ਮੰਤਰੀ ਨੇ ਦੱਸਿਆ ਕਿ ਕੇਂਦਰੀ ਮੰਤਰਾਲੇ ਨੇ ਉਦਯੋਗ ਦੀ ਲੋੜ ਦੇ ਅਨੁਸਾਰ ਸੰਯੁਕਤ ਬ੍ਰਾਂਡਿੰਗ ਅਤੇ ਕੋਰਸਾਂ ਦੀ ਰੀਸ਼ਫਲਿੰਗ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਸੁਖਵਿੰਦਰ ਸਿੰਘ ਜੀ.ਐਮ. ਪੀ.ਐਸ.ਡੀ.ਐਮ.ਸੀ, ਸ੍ਰੀ ਡੀ.ਪੀ.ਐਸ ਖਰਬੰਦਾ ਡਾਇਰੈਕਟਰ ਉਦਯੋਗ, ਸ੍ਰੀ ਅਜੋਏ ਸਰਮਾ ਸਕੱਤਰ ਸਥਾਨਕ ਸਰਕਾਰ ਅਤੇ ਸ੍ਰੀਮਤੀ ਵੈਸਾਲੀ ਪ੍ਰੋਜੈਕਟ ਕੋਆਰਡੀਨੇਟਰ ਪੀ.ਐਸ.ਡੀ.ਐਮ.ਸੀ, ਐਮ., ਜੈਵੰਤ ਸਿੰਘ ਸੀਨੀਅਰ ਹੈੱਡ ਐਨ.ਐਸ.ਡੀ.ਸੀ, ਸ੍ਰੀ ਪੀ ਐਨ ਯਾਦਵ ਡਾਇਰੈਕਟਰ ਡੀ. ਜੀ. ਟੀ, ਐਨ.ਐਸ.ਡੀ.ਸੀ, ਸਵਾਤੀ ਸੇਠੀ ਜੇ.ਡੀ. ਐਨ.ਐਸ.ਡੀ.ਸੀ, ਸ੍ਰੀ ਪੀ. ਐਨ. ਯਾਦਵ ਡਾਇਰੈਕਟਰ ਡੀ. ਜੀ. ਟੀ ਅਤੇ ਰਾਜ ਅਤੇ ਕੇਂਦਰ ਸਰਕਾਰ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।