ਪੰਜਾਬ ਸਰਕਾਰ ਵਲੋਂ ਮੌੜ ਅਤੇ ਮਾਨਸਾ ਸਮੇਤ ਅਨੇਕਾਂ ਸ਼ਹਿਰਾਂ ਦੇ ਡੀਐਸਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ
ਚੰਡੀਗੜ੍ਹ, 26 ਅਗਸਤ ( ਵਿਸ਼ਵ ਵਾਰਤਾ ) ਪੰਜਾਬ ਸਰਕਾਰ ਵਲੋਂ ਰਾਜ ਵਿੱਚ 19 ਡੀਐਸਪੀ ਪੱਧਰ ਦੇ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਬਦਲੇ ਗਏ ਅਧਿਕਾਰੀਆਂ ਵਿਚ ਮੌੜ ਮੰਡੀ ਦੇ 30 ਹਜ਼ਾਰ ਰੁਪਏ ਰਿਸ਼ਵਤ ਲੈਣ ਵਾਲੇ ਬਲਜੀਤ ਸਿੰਘ ਬਰਾੜ ਦੀ ਥਾਂ ਰਾਹੁਲ ਭਾਰਦਵਾਜ ਨੂੰ ਸ੍ਰੀ ਮੁਕਤਸਰ ਸਾਹਿਬ ਤੋਂ ਬਦਲ ਕੇ ਲਾਇਆ ਗਿਆ ਹੈ।
ਇਸੇ ਤਰ੍ਹਾਂ ਮਾਨਸਾ ਦੇ ਕੁੱਝ ਦਿਨ ਪਹਿਲਾਂ ਹੀ ਆਏ ਡੀਐਸਪੀ ਮਨੌਜ ਗੌਰਸੀ ਨੂੰ ਬਦਲਕੇ ਡੀਐਸਪੀ ਸਬ ਡਵੀਜ਼ਨ ਸੰਗਰੂਰ ਰੂਰਲ ਲਾਇਆ ਗਿਆ ਹੈ, ਜਦੋਂ ਕਿ ਉਨ੍ਹਾਂ ਦੀ ਥਾਂ ਮਾਨਸਾ ਵਿਖੇ ਜਸਵੀਰ ਸਿੰਘ ਗਿੱਲ ਨੂੰ ਤਾਇਨਾਤ ਕੀਤਾ ਗਿਆ ਹੈ।
ਬਾਕੀ ਅਧਿਕਾਰੀਆਂ ਦੇ ਤਬਾਦਲਿਆਂ ਦੀ ਸੂਚੀ ਇਸ ਪ੍ਰਕਾਰ ਹੈ।