ਚੰਡੀਗੜ੍ਹ, 4 ਮਈ( ਵਿਸ਼ਵ ਵਾਰਤਾ)- ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਕੈਟਲ ਪਾਂਡਜ਼ ਵਿੱਚ ਰਹਿ ਰਹੇ ਗਊਧਨ ਦੀ ਸਾਂਭ-ਸੰਭਾਲ ਲਈ ਤਿੰਨ ਕਰੋੜ ਬਾਰਾ ਲੱਖ ਸਤਾਸੀ ਹਜ਼ਾਰ ਰੁਪਏ (3,12,87000/-) ਦੀ ਰਾਸ਼ੀ ਦਿੱਤੀ ਜਾਵੇਗੀ।ਅੱਜ ਇੱਥੋਂ ਜਾਰੀ ਬਿਆਨ ਵਿਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬੇ ਦੇ ਪਸ਼ੂ ਪਾਲਣ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਰਾਸ਼ੀ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਪਸ਼ੂ ਪਾਲਣ ਮੰਤਰੀ ਸ. ਬਾਜਵਾ ਨੇ ਦੱਸਿਆ ਕਿ ਪੰਜਾਬ ਦੇ 20 ਜ਼ਿਲ੍ਹਿਆਂ ਵਿੱਚ ਕੈਟਲ ਪੋਡਜ਼ ਸਥਾਪਿਤ ਕੀਤੇ ਗਏ ਹਨ, ਜਿੱਥੇ 10,424 ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ।ਇੰਨਾਂ ਜ਼ਿਲ੍ਹਾ ਪੱਧਰੀ ਕੈਟਲ ਪਾਂਡਜ ਵਿਖੇ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਬਣੀ ਕਮੇਟੀ ਵਲੋਂ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ਨਾਲ ਰਲ ਕੇ ਕੀਤੀ ਜਾਂਦੀ ਹੈ।ਹੁਣ ਤੱਕ ਇਹਨਾਂ ਪਸ਼ੂਆਂ ਦੀ ਸੰਭਾਲ ਜ਼ਿਲ੍ਹਾ ਪਸ਼ੂ ਭਲਾਈ ਸੁਸਾਇਟੀਆਂ ਵੱਲੋਂ ਆਪਣੇ ਸਾਧਨਾਂ ਤੋਂ ਅਤੇ ਦਾਨ ਦੇ ਰੂਪ ਵਿੱਚ ਇੱਕਠੀ ਹੋਈ ਰਾਸ਼ੀ ਨਾਲ ਹੀ ਕੀਤੀ ਜਾ ਰਹੀ ਹੈ।
ਸ. ਬਾਜਵਾ ਨੇ ਕਿਹਾ ਕਿ ਪਰ ਹੁਣ ਕਰੋਨਾ ਵਾਇਰਸ ਕਾਰਨ ਮਹਾਂਮਾਰੀ ਫੈਲਣ ਕਾਰਨ ਇਹਨਾਂ ਬੇਸਹਾਰਾ ਗਊਧਨ ਦੀ ਸਾਂਭ-ਸੰਭਾਲ ਲਈ ਤੂੜੀ, ਹਰਾ ਚਾਰਾ, ਦਾਣਾ, ਦਵਾਈਆਂ ਆਦਿ ਵਿਚ ਭਾਰੀ ਕਮੀ ਆ ਗਈ ਹੈ।ਮੰਤਰੀ ਨੇ ਦੱਸਿਆ ਕਿ ਜਿਸ ਨੂੰ ਦੇਖਦਿਆਂ ਸਰਕਾਰ ਨੇ ਸਰਕਾਰ ਵੱਲੋਂ ਤਿੰਨ ਕਰੋੜ ਬਾਰਾ ਲੱਖ ਸਤਾਸੀ ਹਜ਼ਾਰ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਗਈ ਹੈ।
ਪਸ਼ੂ ਪਾਲਣ ਵਿਭਾਗ ਦੇ ਡਾਇਰੈਕਟਰ ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਕੈਟਲ ਪਾਂਡਜ ਵਿਖੇ ਪਸ਼ੂਆਂ ਦੀ ਸਾਂਭ ਸੰਭਾਲ ਲਈ ਜਲਦ ਹੀ ਮਨਜ਼ੂਰ ਹੋਈ ਰਾਸ਼ੀ ਪਹੂੰਚਦੀ ਕਰ ਦਿੱਤੀ ਜਾਵੇਗੀ।
Punjab ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ
Punjab ਸਰਕਾਰ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੌਰਾਨ ਪਟਾਕਿਆਂ ਦੀ ਵਿਕਰੀ ਅਤੇ ਵਰਤੋਂ ਸਬੰਧੀ ਹਦਾਇਤਾਂ ਜਾਰੀ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ):-...