ਪੰਜਾਬ ਸਰਕਾਰ ਵੱਲੋਂ ਇਸ ਤਰੀਕ ਨੂੰ ਸਰਕਾਰੀ ਛੁੱਟੀ ਦਾ ਐਲਾਨ

0
13245

ਪੰਜਾਬ ਸਰਕਾਰ ਵੱਲੋਂ ਇਸ ਤਰੀਕ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ, 9 ਨਵੰਬਰ (ਵਿਸ਼ਵ ਵਾਰਤਾ) ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ 16 ਨਵੰਬਰ ਦਿਨ ਵੀਰਵਾਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਮਿਤੀ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।