-ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਦਾ ਧੰਨਵਾਦ
ਪਟਿਆਲਾ, 7 ਜੁਲਾਈ (ਵਿਸ਼ਵ ਵਾਰਤਾ)-
ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਸਚਿਨ ਸ਼ਰਮਾ ਨੇ ਪੰਜਾਬ ਸਰਕਾਰ ਵੱਲੋਂ ਪਸ਼ੂਆਂ ਦੇ ਚਾਰੇ ਦੀਆਂ ਕੀਮਤਾਂ ਘੱਟ ਕਰਨ ਨੂੰ ਦੁੱਧ ਉਤਪਾਦਕਾਂ ਅਤੇ ਕਿਸਾਨਾਂ ਲਈ ਲਾਹੇਵੰਦ ਦੱਸਦਿਆਂ ਸਰਕਾਰ ਦੇ ਇਸ ਕਦਮ ਦੀ ਪ੍ਰਸ਼ੰਸਾ ਕੀਤੀ ਹੈ। ਸ੍ਰੀ ਸਚਿਨ ਸ਼ਰਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚੁੱਕੇ ਇਸ ਕਦਮ ਨੂੰ ਇੱਕ ਉਪਲਬਧੀ ਆਖਦਿਆਂ ਕਿਹਾ ਕਿ ਪਸ਼ੂਆਂ ਦੇ ਚਾਰੇ ਦੇ ਭਾਅ ਵਿੱਚ 80-100 ਰੁਪਏ ਪ੍ਰਤੀ ਕਵਿੰਟਲ ਕਮੀ ਕਰਨ ਨਾਲ ਪਸ਼ੂ ਪਾਲਕਾਂ ਅਤੇ ਕਿਸਾਨਾਂ ਨੂੰ ਬਹੁਤ ਆਰਥਕ ਮਦਦ ਮਿਲੇਗੀ।
ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਸ੍ਰੀ ਸ਼ਰਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਦੁੱਧ ਉਤਪਾਦਕਾਂ ਅਤੇ ਕਿਸਾਨਾਂ ਨੂੰ ਘੱਟੋ ਘੱਟ 3 ਲੱਖ ਰੁਪਏ ਦਾ ਸਾਲਾਨਾ ਵਿੱਤੀ ਲਾਭ (ਬਚਤ) ਹੋਵੇਗੀ। ਚੇਅਰਮੈਨ ਨੇ ਕਿਹਾਾ ਕਿ ਕਰੋਨਾ ਮਹਾਮਾਰੀ ਦੇ ਚਲਦਿਆਂ ਭਾਵੇਂ ਸਰਕਾਰ ਦੀ ਆਮਦਨ ਵਿੱਚ ਕਮੀ ਆਈ ਹੈ, ਫਿਰ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਹਿੱਤ ਦੇਖਦਿਆਂ ਰਾਜ ਨੂੰ ਅੱਗੇ ਲਿਜਾਣ ਲਈ ਸ਼ਲਾਘਾਯੋਗ ਫੈਸਲੇ ਲਏ ਹਨ।
ਚੇਅਰਮੈਨ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਕਰਕੇ ਹਰ ਵਰਗ ਨੂੰ ਕਿਸੇ ਨਾ ਕਿਸੇ ਰੂਪ ‘ਚ ਆਰਥਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਸ ਸਮੇਂ ਦੁੱਧ ਉਤਪਾਦਕਾਂ ਤੇ ਕਿਸਾਨਾਂ ਵੱਲੋਂ ਜਿਸ ਤਰ੍ਹਾਂ ਆਪਣੇ ਪਰਿਵਾਰ ਅਤੇ ਗਊਧਨ ਦੀ ਖੁਰਾਕ, ਇਲਾਜ ਆਦਿ ਦਾ ਵਿਸ਼ੇਸ ਰੂਪ ‘ਚ ਧਿਆਨ ਰੱਖਿਆ, ਜੋ ਕਿਸੇ ਚੁਣੌਤੀ ਤੋਂ ਘੱਟ ਨਹੀਂ ਸੀ। ਉਨ੍ਹਾਂ ਕਿਹਾ ਕਿ ਗਊ ਸੇਵਾ ਕਮਿਸ਼ਨ ਅਤੇ ਪੰਜਾਬ ਦਾ ਪਸ਼ੂ ਪਾਲਣ ਵਿਭਾਗ ਗਊਧਨ ਲਈ ਸਮੇਂ ਸਮੇਂ ‘ਤੇ ਟੀਕਾਕਰਨ, ਇਲਾਜ ਦੀਆਂ ਸਹੂਲਤਾਂ, ਹਰਾ ਚਾਰਾ, ਸਾਫ ਪਾਣੀ, ਸ਼ੈਡ ਆਦਿ ਵੱਲ ਵੀ ਪੂਰਾ ਧਿਆਨ ਦੇ ਰਿਹਾ ਹੈ।
Punjab-Haryana ‘ਚ ਪਰਾਲੀ ਸਾੜਨ ਤੋਂ ਰੋਕਣ ਲਈ 26 ਕੇਂਦਰੀ ਟੀਮਾਂ ਤਾਇਨਾਤ, ਸਖ਼ਤ ਕਾਰਵਾਈ ਦੇ ਹੁਕਮ
Punjab-Haryana 'ਚ ਪਰਾਲੀ ਸਾੜਨ ਤੋਂ ਰੋਕਣ ਲਈ 26 ਕੇਂਦਰੀ ਟੀਮਾਂ ਤਾਇਨਾਤ, ਸਖ਼ਤ ਕਾਰਵਾਈ ਦੇ ਹੁਕਮ ਦਿੱਲੀ, 13ਅਕਤੂਬਰ(ਵਿਸ਼ਵ ਵਾਰਤਾ): ਹਵਾ ਗੁਣਵੱਤਾ ਪ੍ਰਬੰਧਨ...